ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ
06:10 AM Jan 03, 2025 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 2 ਜਨਵਰੀ
ਨੈਸ਼ਨਲ ਹਾਈ ਵੇਅ ’ਤੇ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਵਾਹਨ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਨੇਜਾਡੇਲਾ ਕਲਾਂ ਵਾਸੀ ਬੀਤੇ ਦਿਨ ਸੜਕ ਪਾਰ ਕਰ ਰਿਹਾ ਸੀ ਤਾਂ ਇਸੇ ਦੌਰਾਨ ਕਿਸੇ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਸ ਦੀ ਸਥਿਤੀ ਨੂੰ ਦੇਖਦਿਆਂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਮੈਡੀਕਲ ਕਾਲਜ ’ਚ ਇਲਾਜ ਦੌਰਾਨ ਜੈ ਚੰਦ ਦੀ ਮੌਤ ਹੋ ਗਈ ਹੈ।
Advertisement
Advertisement