ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਹੁਕਮ

04:58 AM May 22, 2025 IST
featuredImage featuredImage

ਪੱਤਰ ਪ੍ਰੇਰਕ

Advertisement

ਜਲੰਧਰ, 21 ਮਈ
ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐੱਸਡੀਐੱਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀਡੀਪੀਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਛੁਡਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਡੀਸੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪਿੰਡਾਂ ਵਿੱਚ ਠੋਸ, ਤਰਲ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਸਬੰਧੀ ਪ੍ਰਾਜੈਕਟਾਂ ਸਮੇਤ ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਦੇ ਚੱਲ ਰਹੇ ਪ੍ਰਾਜੈਕਟਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਪੰਜਾਬ ਸਰਕਾਰ ਵੱਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀ-ਵਾਟਰਿੰਗ ਅਤੇ ਡੀ-ਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ।

Advertisement
Advertisement