ਜ਼ਮੀਨੀ ਝਗੜੇ ’ਚ ਦੋ ਧਿਰਾਂ ਦੇ 6 ਜਣੇ ਜ਼ਖ਼ਮੀ
05:05 AM Dec 08, 2024 IST
Advertisement
ਪੱਤਰ ਪ੍ਰੇਰਕ
ਅਬੋਹਰ, 7 ਦਸੰਬਰ
Advertisement
ਪਿੰਡ ਕੇਰਾਖੇੜਾ ਵਿੱਚ ਜ਼ਮੀਨੀ ਝਗੜੇ ਦੌਰਾਨ ਖੇਤ ਮਾਲਕ ਨੇ ਦੂਜੀ ਧਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਤਿੰਨ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਦੂਜੀ ਧਿਰ ਦੇ ਵੀ 3 ਜਣੇ ਜ਼ਖ਼ਮੀ ਹੋਏ ਹਨ। ਜ਼ਖ਼ਮੀ ਜ਼ੇਰੇ ਇਲਾਜ ਹਨ ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਹੈ। ਮਾਮਲੇ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਪਿੰਡ ਕੇਰਖੇੜਾ ਦੇ ਰਹਿਣ ਵਾਲੇ ਮਦਨ ਪੁੱਤਰ ਪਿਰਥੀ ਲਾਲ ਨੇ ਦੱਸਿਆ ਕਿ ਅੱਜ ਸਵੇਰੇ ਉਹ, ਉਸ ਦਾ ਲੜਕਾ ਪਵਨ ਅਤੇ ਭਰਜਾਈ ਸੋਮਾ ਖੇਤ ਵਿੱਚ ਸਰ੍ਹੋਂ ਦੀ ਬਿਜਾਈ ਕਰ ਰਹੇ ਸਨ। ਇਸ ਦੌਰਾਨ ਗੁਆਂਢੀ ਖੇਤ ਮਾਲਕ ਨੇ ਕਣਕ ਦੇ ਖੇਤ ਵਿੱਚੋਂ ਟਰੈਕਟਰ ਬਾਹਰ ਕੱਢ ਲਿਆ ਜਿਸ ਕਾਰਨ ਉਨ੍ਹਾਂ ਦੀ ਫ਼ਸਲ ਖ਼ਰਾਬ ਹੋ ਗਈ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਉਕਤ ਗੁਆਂਢੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਝਗੜੇ ’ਚ ਦੂਜੀ ਧਿਰ ਦੇ ਵੀ ਤਿੰਨ ਜਣੇ ਜ਼ਖ਼ਮੀ ਹੋ ਗਏ।
Advertisement
Advertisement