ਜ਼ਮੀਨੀ ਧੋਖਾਧੜੀ ਦੇ ਦੋਸ਼ ਹੇਠ ਦੋ ਸਕੇ ਭਰਾਵਾਂ ਖ਼ਿਲਾਫ਼ ਕੇਸ
04:10 AM May 03, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 2 ਮਈ
ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 59.83 ਲੱਖ ਰੁਪਏ ਦੀ ਠੱਗੀ ਮਾਰਨ ਦੇ ਇਕ ਮਾਮਲੇ ’ਚ ਸਦਰ ਪੁਲੀਸ ਨੇ ਦੋ ਸਕੇ ਭਰਾਵਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ’ਚ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਵਾਸੀ ਪਿੰਡ ਕੁਕਾ ਸ਼ਾਮਲ ਹਨ। ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਏ.ਐਸ.ਆਈ.ਸਰਬਜੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਨਿਵਾਸੀ ਦਸਮੇਸ਼ ਨਗਰ ਪਟਿਆਲਾ ਵੱਲੋਂ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਉਕਤਾਨ ਨੇ ਉਸ ਨੂੰ 27 ਕਨਾਲ 4 ਮਰਲੇ ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 59.83 ਲੱਖ ਰੁਪਏ ਲੈ ਲਏ, ਬਾਅਦ ਵਿਚ ਨਾ ਤਾਂ ਉਨ੍ਹਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾ ਹੀ ਉਸ ਕੋਲੋਂ ਲਈ ਗਈ ਰਕਮ ਵਾਪਸ ਕੀਤੀ, ਸਗੋਂ ਉਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਵੇਚ ਕੇ ਉਸ ਨਾਲ ਧੋਖਾਧੜੀ ਕੀਤੀ ਗਈ। ਉਚ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਉਪਰੰਤ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਮਾਮਲਾ ਦਰਜ ਹੋਇਆ।
Advertisement
Advertisement