ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਵਿਵਾਦ: ਪੁੱਤ ਵੱਲੋਂ ਗੋਲੀਆਂ ਮਾਰ ਕੇ ਪਿਓ ਦਾ ਕਤਲ

05:35 AM May 24, 2025 IST
featuredImage featuredImage
ਮੁੁਲਜ਼ਮ ਪੁਲੀਸ ਹਿਰਾਸਤ ’ਚ।

ਸ਼ਗਨ ਕਟਾਰੀਆ
ਬਠਿੰਡਾ, 23 ਮਈ
ਨੇੜਲੇ ਪਿੰਡ ਸਿਵੀਆਂ ’ਚ ਜਾਇਦਾਦ ਦੀ ਵੰਡ ਨੂੰ ਲੈ ਕੇ ਪੁੱਤ ਨੇ ਆਪਣੇ ਪਿਓ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਬਾਅਦ ਵਿੱਚ ਮੁਲਜ਼ਮ ਨੇ ਆਪਣੇ ਘਰ ’ਚ ਸਸਕਾਰ ਕਰ ਕੇ ਲਾਸ਼ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਯਾਦਵਿੰਦਰ ਸਿੰਘ ਨੂੰ ਪਿੰਡ ਸਿਵੀਆਂ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹੁਣ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਪੁਲੀਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਐੱਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਵਾਰਦਾਤ 20 ਮਈ ਨੂੰ ਬਾਅਦ ਦੁਪਹਿਰ ਕਰੀਬ 3 ਵਜੇ ਦੀ ਹੈ। ਜ਼ਮੀਨੀ ਵਿਵਾਦ ਕਾਰਨ ਮੁਲਜ਼ਮ ਯਾਦਵਿੰਦਰ ਸਿੰਘ (49) ਨੇ ਆਪਣੇ ਪਿਤਾ ਦੀ ਹੀ ਲਾਇਸੈਂਸੀ ਬਾਰਾਂ ਬੋਰ ਰਾਈਫਲ ਨਾਲ ਬੀਰਿੰਦਰ ਸਿੰਘ (70) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਇਤਲਾਹ ਪੁਲੀਸ ਨੂੰ 22 ਮਈ ਨੂੰ ਮਿਲੀ। ਇਸ ’ਤੇ ਥਾਣਾ ਥਰਮਲ ’ਚ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਘਟਨਾ ਮਗਰੋਂ ਮੁਲਜ਼ਮ ਯਾਦਵਿੰਦਰ ਸਿੰਘ ਨੇ ਬੀਰਿੰਦਰ ਸਿੰਘ ਦੀ ਲਾਸ਼ ਘਰ ਦੀ ਲੌਬੀ ਵਿੱਚੋਂ ਚੁੱਕ ਕੇ ਵਿਹੜੇ ਵਿੱਚ ਲਿਆਂਦੀ ਅਤੇ ਲੱਕੜਾਂ ਇਕੱਠੀਆਂ ਕਰ ਕੇ ਉੱਪਰ ਤੇਲ ਪਾ ਕੇ ਲਾਸ਼ ਨੂੰ ਅੱਗ ਲਾ ਕੇ ਸਾੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਲਾਸ਼ ਸਾੜਨ ਮੌਕੇ ਪਿੰਡ ਦੇ ਤਿੰਨ ਵਿਅਕਤੀ ਵੀ ਉੱਥੇ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਵਾਰਦਾਤ ਵਾਲੀ ਜਗ੍ਹਾ ’ਤੇ ਪੁੱਜੀ ਪੁਲੀਸ ਨੂੰ ਮੌਕੇ ਤੋਂ ਹੱਡੀਆਂ ਅਤੇ ਖੂਨ ਦੇ ਕੁਝ ਨਿਸ਼ਾਨ ਮਿਲੇ, ਜਿਨ੍ਹਾਂ ਨੂੰ ਫੋਰੈਂਸਿਕ ਟੀਮ ਨੇ ਜਾਂਚ ਲਈ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਐੱਸਪੀ ਨੇ ਇਹ ਵੀ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਮੁੱਢਲੀ ਪੁੱਛ ਪੜਤਾਲ ਦੌਰਾਨ ਮੁਲਜ਼ਮ ਨੇ ਦੱਸਿਆ ਕਿ 20 ਮਈ ਨੂੰ ਉਸ ਦਾ ਆਪਣੇ ਪਿਤਾ ਨਾਲ ਝਗੜਾ ਹੋ ਗਿਆ ਸੀ। ਝਗੜੇ ਦੌਰਾਨ ਬੀਰਿੰਦਰ ਸਿੰਘ ਨੇ ਯਾਦਵਿੰਦਰ ਦੀ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਉਸ ਦੀ ਅੱਖ ’ਤੇ ਸੱਟ ਵੱਜ ਗਈ। ਇਸੇ ਤੋਂ ਗੁੱਸੇ ’ਚ ਆਏ ਯਾਦਵਿੰਦਰ ਸਿੰਘ ਨੇ ਆਪਣੇ ਪਿਤਾ ਦੀ ਬਾਰਾਂ ਬੋਰ ਰਾਈਫਲ ਨਾਲ ਉਸ ਦੇ ਦੋ ਫਾਇਰ ਮਾਰ ਦਿੱਤੇ, ਜਿਸ ਨਾਲ ਉਸਦੇ ਪਿਤਾ ਦੀ ਮੌਕੇ ’ਤੇ ਮੌਤ ਹੋ ਗਈ।

Advertisement

Advertisement