ਜ਼ਮੀਨ ਪ੍ਰਾਪਤੀ ਕਮੇਟੀ ਦੇ ਆਗੂਆਂ ’ਤੇ ਛਾਿਪਆਂ ਦੀ ਨਿਖੇਧੀ
04:22 AM May 19, 2025 IST
ਪੱਤਰ ਪ੍ਰੇਰਕ
ਜਲੰਧਰ ,18 ਮਈ
ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀੜ ਐਸਵਾਨ ਵਿੱਚ 20 ਮਈ ਨੂੰ 927 ਏਕੜ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡ ਕੇ ‘ਬੇਗਮਪੁਰਾ’ ਵਸਾਉਣ ਦੀ ਤਿਆਰੀ ਵਿੱਚ ਲੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਮੁਕੇਸ਼ ਮਲੌਦ, ਬਿੱਕਰ ਸਿੰਘ ਹਥਿਆਰ, ਧਰਮਵੀਰ, ਗੁਰਬਿੰਦਰ ਸਿੰਘ, ਗੁਰਮੁੱਖ ਸਿੰਘ ਮਾਨ ਅਤੇ ਹੋਰਾਂ ਦੇ ਘਰਾਂ ’ਤੇ ਪੁਲੀਸ ਵੱਲੋਂ ਮਾਰੇ ਜਾ ਰਹੇ ਛਾਪਿਆਂ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ,ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਪੁਲੀਸ ਛਾਪੇਮਾਰੀਆਂ ਨੇ ‘ਆਪ’ ਸਰਕਾਰ ਦਾ ਮਜ਼ਦੂਰ, ਦਲਿਤ ਵਿਰੋਧੀ ਕਿਰਦਾਰ ਬੇਨਕਾਬ ਕਰ ਦਿੱਤਾ ਹੈ।
Advertisement
Advertisement