ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਐੱਸਡੀਐੱਮ ਦਫ਼ਤਰ ਘੇਰਿਆ

05:25 AM Feb 04, 2025 IST
featuredImage featuredImage
ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਕਾਰਕੁਨ।

ਰਣਜੀਤ ਸਿੰਘ ਸ਼ੀਤਲ

Advertisement

ਦਿੜ੍ਹਬਾ ਮੰਡੀ, 3 ਫਰਵਰੀ
ਜ਼ਮੀਨ ਪ੍ਰਾਪਤ ਸੰਘਰਸ਼ ਕਮੇਟੀ ਬਲਾਕ ਦਿੜ੍ਹਬਾ ਦੀ ਟੀਮ ਵੱਲੋਂ ਐੱਸਡੀਐੱਮ ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਮਜ਼ਦੂਰ ਸ਼ਾਮਲ ਹੋਏ। ਇਸ ਦੌਰਾਨ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਵਿੰਦਰ ਸਾਦੀਹਰੀ ਤੇ ਜਗਸੀਰ ਸਮੂਰਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦਲਿਤਾਂ ਨਾਲ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਤੇ ਖਜ਼ਾਨਾ ਮੰਤਰੀ ਦੇ ਹਲਕੇ ’ਚ ਪਿੰਡ ਸ਼ਾਦੀਹਰੀ ਦਾ ਮਸਲਾ ਲੰਬੇ ਸਮੇ ਤੋਂ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕੀ ਹੱਕ ਸਾਰਾ ਕੰਮ ਮੁਕੰਮਲ ਹੋਣ ਤੋਂ ਬਾਅਦ ਵੀ ਨਹੀਂ ਦਿੱਤੇ ਜਾ ਰਹੇ ਅਤੇ ਲੰਬੇ ਸੰਘਰਸ਼ ਤੋਂ ਬਾਅਦ ਪਿੰਡਾਂ ’ਚ ਮਿਲਿਆ ਪੰਚਾਇਤੀ ਜ਼ਮੀਨ ਦਾ ਹੱਕ ‘ਆਪ’ ਸਰਕਾਰ ਵੱਲੋਂ ਖੋਹਿਆ ਜਾ ਰਿਹਾ ਹੈ ਜਿਸ ਕਰਕੇ ਉਕਤ ਮੰਗਾਂ ਮੰਨਵਾਉਣ ਲਈ ਅੱਜ ਵੱਖ-ਵੱਖ ਪਿੰਡਾਂ ਦੇ ਕਿਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਜਾਣਕਾਰੀ ਅਨੁਸਾਰ ਅੱਜ ਦੇ ਧਰਨੇ ਨੂੰ ਪੱਕੇ ਮੋਰਚੇ ਵਿੱਚ ਤਬਦੀਲ ਕਰਨ ਤੋਂ ਬਾਅਦ ਹੀ ਪ੍ਰਸ਼ਾਸਨ ਹਰਕਤ ’ਚ ਆਇਆ ਗਿਆ ਤੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਐੱਸਡੀਐੱਮ ਨਾਲ ਗੱਲਬਾਤ ਵਿੱਚ ਸਾਰੀਆਂ ਮੰਗਾਂ ਨੂੰ ਇਕ ਮਹੀਨੇ ’ਚ ਲਾਗੂ ਕਾਰਨ ਦਾ ਭਰੋਸਾ ਦਿੱਤਾ ਤੇ ਉਕਤ ਮੰਗਾਂ ’ਤੇ ਜ਼ਿਲ੍ਹਾ ਪੱਧਰੀ ਮੀਟਿੰਗ ਰਖਵਾਈ ਗਈ। ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਮੁਲਤਵੀ ਕੀਤਾ ਗਿਆ। ਇਸ ਮੌਕੇ ਮਾੜੂ ਸਿੰਘ ਸਮੂਰਾ, ਨਿੱਕਾ ਸਿੰਘ, ਹਾਕਮ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ ਸ਼ਾਦੀਹਰੀ ਤੇ ਨਿੱਕਾ ਸਿੰਘ ਆਦਿ ਹਾਜ਼ਰ ਸਨ।

Advertisement
Advertisement