ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਦੀ ਨਿੱਜਤਾ ’ਤੇ ਹਮਲੇ ਦੀ ਨਿਖੇਧੀ
05:11 AM Apr 15, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਸੰਗਰੂਰ, 14 ਅਪਰੈਲ
ਪੰਜਾਬ ਸਟੂਡੈਂਟਸ ਯੂਨੀਅਨ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਦੀ ਨਿੱਜਤਾ ਉਪਰ ਹਮਲੇ ਦੀ ਸਖਤ ਸ਼ਬਦਾਂ ਵਿਖ ਨਿਖੇਧੀ ਕੀਤੀ ਹੈ ਅਤੇ ਇਸਨੂੰ ਨਿੱਜਤਾ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹਥਨ, ਅਵਿੰਦਰ ਆਜ਼ਾਦ ਅਤੇ ਰਾਮਵੀਰ ਮੰਗਾ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਸਪੈਸ਼ਲ ਬਰਾਂਚ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਦੇ ਆਧਾਰ ਕਾਰਡ, ਬੈਂਕ ਖਾਤਿਆਂ, ਰਿਸ਼ਤੇਦਾਰੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਜਿਹੜੀ ਕਿ ਉਨ੍ਹਾਂ ਦੀ ਨਿੱਜਤਾ ’ਤੇ ਹਮਲਾ ਹੈ। ਇਸ ਹਮਲੇ ਦਾ ਕਾਰਨ ਹੈ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜ਼ਮੀਨ ਦੀ ਕਾਣੀ ਵੰਡ ਖ਼ਿਲਾਫ਼ ਲੜਾਈ ਲੜ ਰਹੇ ਹਨ। ਉਹ ਮੰਗ ਕਰ ਰਹੇ ਹਨ ਕਿ ਲੈਂਡ ਸੀਲਿੰਗ ਐਕਟ 1972 ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ, ਜਿਸ ਤਹਿਤ ਸਾਢੇ 17 ਏਕੜ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡੀ ਜਾਵੇ।
Advertisement
Advertisement