ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ
05:40 AM May 23, 2025 IST
ਪੱਤਰ ਪ੍ਰੇਰਕ
Advertisement
ਚੰਡੀਗੜ੍ਹ, 22 ਮਈ
ਡੈਮੋਕਰੈਟਿਕ ਟੀਚਰਜ਼ ਫਰੰਟ ਨੇ ਜੀਂਦ ਰਿਆਸਤ ਦੀ ਜ਼ਮੀਨ ’ਤੇ ਬੇਗਮਪੁਰਾ ਵਸਾਉਣ ਲਈ ਜਾ ਰਹੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਨਿਖੇਧੀ ਕੀਤੀ ਹੈ। ਡੀਟੀਐੱਫ ਨੇ ਗ੍ਰਿਫ਼ਤਾਰ ਕੀਤੇ ਆਗੂਆਂ ਤੇ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀ ਵੱਲੋਂ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਪੰਜਾਬ ਵਿੱਚ 17 ਏਕੜ ਤੋਂ ਵਧੇਰੇ ਮਲਕੀਅਤ ਵਾਲੀ ਜ਼ਮੀਨ ਨੂੰ ਜ਼ਮੀਨ ਵਿਹੂਣੇ ਲੋਕਾਂ ਵਿੱਚ ਵੰਡਿਆ ਜਾਣਾ ਹੈ ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਇਹ ਸਵੀਕਾਰ ਨਹੀਂ ਹੈ ਕਿ ਬੇਜ਼ਮੀਨੇ ਮਜ਼ਦੂਰ ਆਪਣੇ ਸੰਵਿਧਾਨਕ ਹੱਕ ਦੀ ਮੰਗ ਕਰਨ। ਇਸੇ ਤਹਿਤ ਸੰਘਰਸ਼ ਲਈ ਜਾ ਰਹੇ ਲਗਭਗ 100 ਔਰਤਾਂ ਸਣੇ 300 ਤੋਂ ਵੱਧ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।
Advertisement
Advertisement