ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਵਾਧਾ ਜਨਤਾ ਦੀ ਜੇਬ ’ਤੇ ਡਾਕਾ: ਕੇਹਰਵਾਲਾ
04:09 AM Apr 10, 2025 IST
ਪੱਤਰ ਪ੍ਰੇਰਕ
Advertisement
ਕਾਲਾਂਵਾਲੀ, 9 ਅਪਰੈਲ
ਕਾਲਾਂਵਾਲੀ ਤੋਂ ਕਾਂਗਰਸੀ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਸੂਬਾ ਸਰਕਾਰ ਵੱਲੋਂ ਮਹਿੰਗਾਈ ਦੇ ਦੌਰ ਵਿੱਚ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧਾਉਣ, ਬਿਜਲੀ ਦੀਆਂ ਕੀਮਤਾਂ ਅਤੇ ਟੌਲ ਪਲਾਜ਼ਾ ਦੇ ਕਿਰਾਏ ਵਧਾਉਣ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ ਅਤੇ ਇਸਨੂੰ ਆਮ ਆਦਮੀ ਦੀ ਜੇਬ ’ਤੇ ਡਾਕਾ ਦੱਸਿਆ ਹੈ। ਵਿਧਾਇਕ ਕੇਹਰਵਾਲਾ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਨੇ ਹਰਿਆਣਾ ਦਾ ਬਜਟ ਸੈਸ਼ਨ ਖਤਮ ਹੁੰਦੇ ਹੀ ਉਪਰੋਕਤ ਫੈਸਲੇ ਲਏ, ਉਸ ਨਾਲ ਭਾਜਪਾ ਦਾ ਅਖੌਤੀ ਲੋਕ-ਪੱਖੀ ਚਿਹਰਾ ਜਨਤਾ ਦੇ ਸਾਹਮਣੇ ਨੰਗਾ ਹੋ ਗਿਆ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਤਾਂ ਜੋ ਮਹਿੰਗਾਈ ਦੇ ਇਸ ਦੌਰ ਵਿੱਚ ਆਮ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ।
Advertisement
Advertisement