ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਰੂਰੀ ਵਸਤੂਾਂ ਦੇ ਭੰਡਾਰਨ ’ਤੇ ਰੋਕ

06:02 AM May 10, 2025 IST
featuredImage featuredImage

ਸ਼ਗਨ ਕਟਾਰੀਆ/ਜੋਗਿੰਦਰ ਸਿੰਘ ਮਾਨ
ਬਠਿੰਡਾ/ਮਾਨਸਾ, 9 ਮਈ
ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਰੂਰੀ ਵਸਤੂਆਂ ਐਕਟ 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਧੀਨ ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਜਾਰੀ ਹੁਕਮ ਅਨੁਸਾਰ ਕੋਈ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤੂਆਂ ਭੋਜਨ, ਅਨਾਜ ਅਤੇ ਸਬੰਧਿਤ ਉਤਪਾਦ, ਪਸ਼ੂਆਂ ਦੀ ਖੁਰਾਕ, ਚਾਰਾ, ਦੁੱਧ, ਡੇਅਰੀ ਉਤਪਾਦ, ਪੈਟਰੋਲ, ਡੀਜ਼ਲ, ਬਾਲਣ ਅਤੇ ਰੋਜ਼ਾਨਾ ਲੋੜੀਂਦੀਆਂ ਵਸਤੂਆਂ ਦੇ ਭੰਡਾਰ ’ਤੇ ਰੋਕ ਲਾਈ ਗਈ ਹੈ। ਹੁਕਮ ਅਨੁਸਾਰ ਐੱਸਐੱਸਪੀ ਬਠਿੰਡਾ ਵੀ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਉਪਾਅ ਕਰਨਗੇ। ਹੁਕਮ ਮੁਤਾਬਿਕ ਆਮ ਜਨਤਾ ਜਮ੍ਹਾਂਖੋਰੀ, ਕਾਲਾ ਬਾਜ਼ਾਰੀ ਜਾਂ ਕੀਮਤਾਂ ’ਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ, ਪੈਟਰੌਲ, ਡੀਜ਼ਲ ਆਦਿ ਲਈ) ਡੀਐਫਐਸਸੀ ਰਵਿੰਦਰ ਕੌਰ 96460-66135 ਦਫ਼ਤਰ-0164-2921552), ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਜਤਿੰਦਰਪਾਲ ਸਿੰਘ 81465-25380, 98726-25380), ਮੰਡੀ ਬੋਰਡ ਦੇ ਡੀਐਮਓ ਗੌਰਵ 90568-38465, ਡਿਪਟੀ ਡੀਐਮਓ ਗੁਰਵਿੰਦਰ ਸਿੰਘ 99144-22950), ਮਾਰਕਫ਼ੈੱਡ ਦੇ ਡੀਐਮ ਗੁਰਮਨਪ੍ਰੀਤ ਧਾਲੀਵਾਲ 81011-00003, ਦਫ਼ਤਰ 0164-2212950 ਅਤੇ ਜੀਐਮ ਮਿਲਕਫ਼ੈੱਡ ਡਾ. ਪਰਮੋਦ ਸ਼ਰਮਾ 80544-95059 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹੁਕਮਾਂ ਦਾ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਦੀ ਜਿੰਦਗੀ ਵਿੱਚ ਲੋੜੀਂਦੀਆਂ ਵਸਤੂਆਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨਾ ਕਰਨ ਹਦਾਇਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਹਰ-ਰੋਜ਼ ਵਰਤੋਂ ਵਾਲੀਆਂ ਜ਼ਰੂਰੀ ਵਸਤਾਂ ਅਨਾਜ,ਤੇ਼ਲ, ਡੀਜ਼ਲ,ਪਸ਼ੂ ਚਾਰਾ,ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਦੀ ਜਮ੍ਹਾਖੋਰੀ ਕਰ ਰਹੇ ਹਨ, ਿਸ ਨਾਲ ਕੀਮਤਾਂ ਵਧਣ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਦੀ ਸਮੱਸਿਆ ਪੈਦਾ ਹੋ ਸਕਦੀ ਹੈ।

Advertisement

Advertisement