ਜ਼ਹਿਰੀਲੀਆਂ ਰੋਟੀਆਂ: ਪੁੱਤਰ ਤੋਂ ਬਾਅਦ ਮਾਂ ਦੀ ਵੀ ਮੌਤ
05:55 AM Jun 12, 2025 IST
ਪੱਤਰ ਪ੍ਰੇਰਕ
Advertisement
ਗਿੱਦੜਬਾਹਾ, 11 ਜੂਨ
ਪਿੰਡ ਗੁਰੂਸਰ ਵਿੱਚ ਕੁਝ ਮਹੀਨੇ ਪਹਿਲਾਂ ਵਿਆਹੀ ਔਰਤ ਵੱਲੋਂ ਆਪਣੇ ਸਹੁਰਾ ਪਰਿਵਾਰ ਨੂੰ ਜ਼ਹਿਰ ਵਾਲੀਆਂ ਰੋਟੀਆਂ ਖਵਾਉਣ ਦੇ ਮਾਮਲੇ ਵਿੱਚ ਜਿੱਥੇ ਕੱਲ੍ਹ ਮੁਲਜ਼ਮ ਦੇ ਪਤੀ ਸ਼ਿਵਤਾਰ ਸਿੰਘ ਉਰਫ਼ ਰਾਜੂ ਦੀ ਮੌਤ ਹੋ ਗਈ ਸੀ, ਉਥੇ ਜ਼ੇਰੇ ਇਲਾਜ ਸ਼ਿਵਤਾਰ ਸਿੰਘ ਦੀ ਮਾਤਾ ਜਸਵਿੰਦਰ ਕੌਰ ਦੀ ਵੀ ਦੇਰ ਰਾਤ ਮੌਤ ਹੋ ਗਈ। ਸ਼ਿਵਤਾਰ ਦਾ ਪਿਤਾ ਸੁਰਜੀਤ ਸਿੰਘ ਅਤੇ ਇਨ੍ਹਾਂ ਨੂੰ ਜ਼ਹਿਰ ਦੇਣ ਵਾਲੀ ਖੁਸ਼ਮਨਦੀਪ ਕੌਰ ਅਜੇ ਵੀ ਜ਼ੇਰੇ ਇਲਾਜ ਹਨ। ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਮੁਲਜ਼ਮ ਖੁਸ਼ਮਨਦੀਪ ਕੌਰ ਜ਼ੇਰੇ ਇਲਾਜ ਹੈ, ਜਦੋਂ ਕਿ ਮਾਮਲੇ ਵਿਚ ਨਾਮਜ਼ਦ ਚਮਕੌਰ ਸਿੰਘ, ਸੰਦੀਪ ਸਿੰਘ ਅਤੇ ਪਰਮਜੀਤ ਕੌਰ ਵਾਸੀ ਕੋਟਫੱਤਾ ਜ਼ਿਲ੍ਹਾ ਬਠਿੰਡਾ ਦੀ ਗ੍ਰਿਫ਼ਤਾਰੀ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।
Advertisement
Advertisement