ਜ਼ਹਿਰੀਲੀ ਸ਼ਰਾਬ: 10 ਮੁਲਜ਼ਮਾਂ ਦਾ ਪੁਲੀਸ ਰਿਮਾਂਡ ਚਾਰ ਦਿਨ ਵਧਾਇਆ
05:01 AM May 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 16 ਮਈ
ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦਾ ਦੋ ਰੋਜ਼ਾ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲੀਸ ਨੇ ਅੱਜ ਸਾਹਿਬ ਸਿੰਘ, ਪ੍ਰਭਜੀਤ ਸਿੰਘ, ਕੁਲਬੀਰ ਸਿੰਘ, ਗੁਰਜੰਟ ਸਿੰਘ, ਸਿਕੰਦਰ ਸਿੰਘ, ਸਾਹਿਬ ਸਿੰਘ ਉਰਫ਼ ਸਾਬਾ, ਲੁਧਿਆਣਾ ਦੇ ਵਪਾਰੀ ਪੰਕਜ ਕੁਮਾਰ ਉਰਫ਼ ਸਾਹਿਲ ਅਤੇ ਅਰਵਿੰਦਰ ਕੁਮਾਰ, ਨਵਦੀਪ ਸਿੰਘ, ਪਰਮਜੀਤ ਸਿੰਘ ਪੰਮਾ ਤੇ ਨਿੰਦਰ ਕੌਰ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ 10 ਮੁਲਜ਼ਮਾਂ ਦੇ ਪੁਲੀਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ ਜਦੋਂਕਿ ਨਿੰਦਰ ਕੌਰ ਨੂੰ ਉਸ ਦੇ ਬੁਢੇਪੇ ਕਾਰਨ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਬੀਤੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੇ ਮਜੀਠਾ ਸਬ-ਡਿਵੀਜ਼ਨ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਸਾਹਿਬ ਸਿੰਘ ਨੇ ਲੁਧਿਆਣਾ ਦੇ ਵਪਾਰੀਆਂ ਤੋਂ ਮੀਥੇਨੌਲ ਖ਼ਰੀਦਿਆ ਸੀ।
Advertisement
Advertisement