ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣ: ਆਸ਼ੂ ਨੂੰ ਟਿਕਟ ਮਿਲਣ ’ਤੇ ਲੁਧਿਆਣਾ ’ਚ ਗਰਜੇ ਕਾਂਗਰਸੀ

07:20 AM Apr 06, 2025 IST
ਭਾਰਤ ਭੂਸ਼ਣ ਆਸ਼ੂ ਨੂੰ ਟਿਕਟ ਮਿਲਣ ਮਗਰੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸਮਰਥਕ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 5 ਅਪਰੈਲ
ਵਿਧਾਨ ਸਭਾ ਹਲਕਾ ਪੱਛਮੀ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਅੱਜ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਆਸ਼ੂ ਦੇ ਹੱਕ ਵਿੱਚ ਪੱਤਰਕਾਰ ਮਿਲਣੀ ਕੀਤੀ ਤੇ ਦਾਅਵਾ ਕੀਤਾ ਕਿ ਉਹ ਹਰ ਹਾਲ ਵਿੱਚ ਹਲਕਾ ਪੱਛਮੀ ਤੋਂ ਆਸ਼ੂ ਨੂੰ ਜਿਤਵਾ ਕੇ ਰਹਿਣਗੇ। ਉਨ੍ਹਾ ਕਿਹਾ ਕਿ ਅਗਰ ‘ਆਪ’ ਨੇ ਪੂਰੀ ਸਰਕਾਰ ਇਸ ਹਲਕੇ ਵਿੱਚ ਲਗਾਈ ਤਾਂ ਸੂਬੇ ਦੀ ਪੂਰੀ ਕਾਂਗਰਸ ਵੀ ਇਸ ਹਲਕੇ ਵਿੱਚ ਆਸ਼ੂ ਨੂੰ ਜਿੱਤ ਹਾਸਲ ਕਰਵਾਉਣ ਲਈ ਮਿਹਨਤ ਕਰੇਗੀ।

Advertisement

ਕਾਂਗਰਸ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਆਲੋਕ ਸ਼ਰਮਾ ਅਤੇ ਸਹਿ-ਇੰਚਾਰਜ ਰਵਿੰਦਰ ਡਾਲਵੀ ਨੇ ਕਿਹਾ ਕਿ ਹਲਕੇ ਵਿੱਚ ਆਸ਼ੂ ਲਈ ਇੱਕ ਪਾਸੜ ਮਾਹੌਲ ਬਣਾਇਆ ਹੋਇਆ ਹੈ। ਖਾਸ ਗੱਲ ਰਹੀ ਕਿ ਇਸ ਮੀਟਿੰਗ ਵਿੱਚ ਜਿਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਪ੍ਰਗਟ ਸਿੰਘ ਮੌਜੂਦ ਰਹੇ ਪਰ ਸੂਬਾ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਪ੍ਰਧਾਨ ਸੰਜੈ ਤਲਵਾੜ ਦੋਵੇਂ ਹੀ ਗੈਰਹਾਜ਼ਰ ਰਹੇ।
ਕਾਂਗਰਸ ਦੇ ਰਾਸ਼ਟਰੀ ਸਕੱਤਰ ਆਲੋਕ ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ ਹਾਰ ਤੋਂ ਬਾਅਦ ਕੇਜਰੀਵਾਲ ਹੁਣ ਪੰਜਾਬ ਅਤੇ ਲੁਧਿਆਣਾ ਵਿੱਚ ਡੇਰਾ ਲਾ ਰਹੇ ਹਨ। ਉਹ ਲੁਧਿਆਣਾ ਰਾਹੀਂ ਰਾਜਨੀਤੀ ਵਿੱਚ ਮੁੜ ਦਾਖਲ ਹੋਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਪਹਿਲਾਂ ਰਾਜ ਸਭਾ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਫਿਰ ਚੋਣਾਂ ਲੜਨੀਆਂ ਚਾਹੀਦੀਆਂ ਹਨ, ਅਜਿਹਾ ਨਾ ਕਰਕੇ ‘ਆਪ’ ਆਪਣੇ ਲੁਕਵੇਂ ਏਜੰਡੇ ’ਤੇ ਕੰਮ ਕਰ ਰਹੀ ਹੈ, ਜਿਸ ਤਹਿਤ ਉਸਦਾ ਉਦੇਸ਼ ਕੇਜਰੀਵਾਲ ਨੂੰ ਸੰਸਦ ਭੇਜਣਾ ਹੈ। ਆਲੋਕ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਨੇ ਦੇਸ਼ ਦੀ ਰਾਜਨੀਤੀ ਨੂੰ ਬਦਨਾਮ ਕੀਤਾ ਹੈ।

ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੇ ਜ਼ਿਮਨੀ ਚੋਣ ਸਬੰਧੀ ਪੁਲੀਸ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਖੇਡਾਂ ਵਿੱਚ ਅੰਪਾਇਰ ਵਾਂਗ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਇੱਕ ਧੜੇ ਦਾ ਪੱਖ ਨਹੀਂ ਲੈਣਾ ਚਾਹੀਦਾ, ਕਿਉਂਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ ਅਤੇ ਅਜਿਹਾ ਮਾਹੌਲ ਨਹੀਂ ਬਣਾਉਣਾ ਚਾਹੀਦਾ ਜੋ ਪੰਜਾਬ ਲਈ ਲਾਭਦਾਇਕ ਨਾ ਹੋਵੇ।
ਪਾਰਟੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਿੰਨ ਸਾਲ ਬਦਲੇ ਦੀ ਰਾਜਨੀਤੀ ਕੀਤੀ। ‘ਆਪ’ ਆਗੂ ਕੇਜਰੀਵਾਲ ਦੀ ਭਵਿੱਖ ਦੀ ਰਾਜਨੀਤੀ ਲਈ ਰਾਹ ਪੱਧਰਾ ਕਰਨ ਵਿੱਚ ਲੱਗੇ ਹੋਏ ਹਨ। ਤਿੰਨ ਸਾਲਾਂ ਵਿੱਚ ਸੂਬੇ ਦੀ ਸਥਿਤੀ ਪਟੜੀ ਤੋਂ ਉਤਰ ਗਈ ਹੈ।

Advertisement

ਤਿੰਨ ਸਾਲਾਂ ਵਿੱਚ ‘ਆਪ’ ਨੇ ਕੁੱਝ ਨਹੀਂ ਕੀਤਾ: ਚਰਨਜੀਤ ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭਗਵਾਨ ਪਰਸ਼ੂਰਾਮ ਮੰਦਿਰ, ਗੀਤਾ ਅਤੇ ਰਾਮਾਇਣ ’ਤੇ ਅਧਿਐਨ ਕੇਂਦਰ, ਸੱਚਖੰਡ ਡੇਰਾ ਬੱਲਾ ਵਿੱਚ ਵਿਕਾਸ ਕਾਰਜ਼, ਭਗਵਾਨ ਵਾਲਮੀਕਿ ਤੀਰਥ ਨੂੰ ਸੁਰਜੀਤ ਕਰਨ ਲਈ ਗਰਾਂਟਾਂ ਦਿੱਤੀਆਂ ਸਨ, ਪਰ ‘ਆਪ’ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਉਸ ਗਰਾਂਟ ਨਾਲ ਕੀ ਕੀਤਾ ਗਿਆ। ਤਿੰਨ ਸਾਲਾਂ ਤੱਕ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਨੇ ਕਾਂਗਰਸ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਦੇ ਸ਼ਹਿਰੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਅਤੇ ਈਡੀ, ਸੀਬੀਆਈ ਅਤੇ ਵਿਜੀਲੈਂਸ ਦੇ ਮਾਮਲਿਆਂ ਵਿੱਚ ਉਲਝਾਇਆ ਗਿਆ, ਪਰ ਕਾਂਗਰਸ ਨੂੰ ਇਸ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਦਾ। ਪੰਜਾਬ ਵਿੱਚ ‘ਆਪ’ ਸਰਕਾਰ ਵੀ ਦਿੱਲੀ ਤੋਂ ਚਲਾਈ ਜਾ ਰਹੀ ਹੈ। ਇੱਥੇ ਮੁੱਖ ਮੰਤਰੀ ਕੋਲ ਕੋਈ ਸ਼ਕਤੀ ਨਹੀਂ ਹੈ। ਚੰਨੀ ਨੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਵੀ ਸਵਾਲ ਉਠਾਏ। ਇਹ ਸਰਕਾਰ ਪੰਜਾਬ ਨੂੰ ਲੁੱਟਣ ਵਿੱਚ ਲੱਗੀ ਹੋਈ ਹੈ। ਪਰ ਹੁਣ ਲੋਕ ਸਮਝ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਚੋਣਾਂ ਦੇ ਅੰਤ ਤੱਕ ਲੁਧਿਆਣਾ ਵਿੱਚ ਰਹਿਣਗੇ।

Advertisement