ਜ਼ਿਮਨੀ ਚੋਣ ਜਿੱਤਣਗੇ ਅਰੋੜਾ: ਨੀਨਾ ਮਿੱਤਲ
05:42 AM Jun 18, 2025 IST
ਰਾਜਪੁਰਾ: ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਕਰੀਬ 15 ਗੱਡੀਆਂ ਅਤੇ ਸੈਂਕੜੇ ਵਰਕਰਾਂ ਦਾ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਦਾਅਵਾ ਕੀਤਾ ਕਿ ਲੁਧਿਆਣਾ ਪੱਛਮੀ ਹਲਕੇ ’ਚ ਸੰਜੀਵ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਜਗਦੀਪ ਸਿੰਘ ਅਲੂਣਾ, ਮਹਿੰਦਰ ਸਿੰਘ, ਗੁਰਸਿਮਰਨ ਸਿੰਘ ਪਿਲਖਣੀ, ਡਾ. ਚਰਨ ਕਮਲ ਧੀਮਾਨ, ਗੁਰਸ਼ਰਨ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement