ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ
ਪੱਤਰ ਪ੍ਰੇਰਕ
ਅਹਿਮਦਗੜ੍ਹ, 20 ਮਈ
ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਅਤੇ ਡੀਐੱਸਪੀ ਰਣਜੀਤ ਸਿੰਘ ਨੇ ਸ਼ਮੂਲੀਅਤ ਕਰ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਨਸ਼ੇ ਨਾਲ ਸਿਰਫ਼ ਸਰੀਰ ਹੀ ਨਹੀਂ, ਪੂਰਾ ਪਰਿਵਾਰ, ਸਮਾਜ ਅਤੇ ਭਵਿੱਖ ਤਬਾਹ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੀ ਸਫ਼ਲਤਾ ਚੁਣੇ ਗਏ ਰਾਹ ’ਤੇ ਨਿਰਭਰ ਕਰਦੀ ਹੈ।
ਪੁਲੀਸ ਮੁਖੀ ਨੇ ਨਸ਼ਾ ਮੁਕਤੀ ਲਈ ਸਾਂਝੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕਰਦਿਆਂ ਅਧਿਆਪਕਾਂ, ਮਾਪਿਆਂ, ਅਤੇ ਸਮਾਜ ਤੋਂ ਸਿਹਯੋਗ ਦੀ ਮੰਗ ਕੀਤੀ ਕਿਹਾ ਕਿ ਸਭਨਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਅਸੀਂ ਆਪਣੇ ਪੰਜਾਬ ਨੂੰ ਨਸ਼ਾ ਮੁਕਤ, ਤੰਦਰੁਸਤ ਅਤੇ ਖੇਡ ਮੇਲੇ ਭਵਿੱਖ ਵਾਲਾ ਪੰਜਾਬ ਬਣਾ ਸਕੀਏ। ਰੋਟੇਰੀਅਨ ਮਹੇਸ਼ ਸ਼ਰਮਾ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਆਪਣੀ ਉਮਰ ਦੇ ਹਰ ਪਲ ਨੂੰ ਸਿੱਖਣ, ਵਿਕਸਤ ਹੋਣ ਅਤੇ ਭਵਿੱਖ ਬਣਾਉਣ ਲਈ ਵਰਤਣ।