ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫ਼ਰੀਦਕੋਟ ’ਚ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ: ਡੀਸੀ

05:29 AM May 09, 2025 IST
featuredImage featuredImage
ਫ਼ਰੀਦਕੋਟ ’ਚ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਪੂਨਮਦੀਪ ਕੌਰ।

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਮਈ

Advertisement

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸਐੱਸਪੀ ਡਾ. ਪ੍ਰੱਗਿਆ ਜੈਨ ਵੱਲੋਂ ਅੱਜ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ’ਤੇ ਪੁਲੀਸਨ ਸਮੇਤ ਸਾਰੇ ਵਿਭਾਗਾਂ ਦੇ ਆਧਾਰਿਤ ਗਠਿਤ ਵੱਖ-ਵੱਖ ਰਿਸਪੌਂਡ ਟੀਮਾਂ ਨਾਲ ਮੀਟਿੰਗ ਕੀਤੀ ਗਈ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਵਿਚ ਇਸ ਸਮੇਂ ਸਥਿਤੀ ਕੰਟਰੋਲ ਹੇਠ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਇਸ ਤੋਂ ਇਲਾਵਾ ਪੁਲੀਸ ਵੱਲੋਂ ਵੀ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਸਪੌਂਡ ਟੀਮਾਂ 24 ਘੰਟੇ ਅਲਰਟ ਰਹਿਣਗੀਆਂ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਸਮੁੱਚੇ ਜ਼ਿਲ੍ਹੇ ਨੂੰ ਹਾਈ ਅਲਰਟ ਜਾਰੀ ਕਰਨਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਅਡਵਾਇਜ਼ਰੀ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਬਲੈਕ ਆਊਟ ਸਮੇਂ ਆਪਣੇ ਘਰਾਂ ਦੀਆਂ ਸਾਰੀਆਂ ਲਾਈਟ ਬਿਲਕੁਲ ਬੰਦ ਕੀਤੀਆਂ ਜਾਣ। ਜੇਕਰ ਕਿਸੇ ਘਰ ਵਿੱਚ ਰੌਸ਼ਨੀ ਦੀ ਜਰੂਰਤ ਹੋਵੇ ਤਾਂ ਉਹ ਕਮਰਾ ਸਾਰੇ ਪਾਸਿਆਂ ਤੋਂ ਪੜ੍ਦਿਆਂ ਤੇ ਖਿੜਕੀਆਂ ਨਾਲ ਢਕਿਆ ਹੋਵੇ ਜਿਸ ਵਿੱਚੋਂ ਰੋਸ਼ਨੀ ਬਾਹਰ ਨਾ ਆਏ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਜਾਂ ਕੰਟਰੋਲ ਰੂਮ ਦੇ ਨੰਬਰਾਂ ’ਤੇ ਸੰਪਰਕ ਕਰਨ।

 

Advertisement

Advertisement