ਨਿੱਜੀ ਪੱਤਰ ਪ੍ਰੇਰਕਕਪੂਰਥਲਾ, 3 ਜਨਵਰੀਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵੱਲੋਂ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜਨਵਰੀ-ਜੂਨ 2025 ਸ਼ੁਰੂ ਚੁੱਕਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਰਦੂ ਆਮੋਜ਼ ਸਿਖਲਾਈ ਸੈਸ਼ਨ ਦੀ ਦਾਖਲਾ ਅਤੇ ਪ੍ਰੀਖਿਆ ਫ਼ੀਸ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਤੇ ਕਲਾਸ ਦਾ ਸਮਾਂ ਰੋਜ਼ਾਨਾ ਇੱਕ ਘੰਟੇ ਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ’ਚ ਦਾਖ਼ਲਾ ਲੈ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀ/ਕਰਮਚਾਰੀ ਵੀ ਇਸ ਕੋਰਸ ’ਚ ਦਾਖ਼ਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਹੁਣ ਆਖ਼ਰੀ ਤਰੀਕ 13 ਜਨਵਰੀ ਰੱਖੀ ਗਈ ਹੈ। ਦਾਖ਼ਲਾ ਲੈਣ ਦੇ ਚਾਹਵਾਨ ਦਾਖਲਾ ਫ਼ਾਰਮ ਕਮਰਾ ਨੰਬਰ 404, ਚੌਥੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਦੇ ਕਮਰਾ ਨੰਬਰ 404 (ਚੌਥੀ ਮੰਜ਼ਲ) ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ।