ਜ਼ਿਲ੍ਹਾ ਮੁਕਤਸਰ ਦੇ 12 ਪਿੰਡਾਂ ’ਚ ‘ਨਸ਼ਾ ਮੁਕਤੀ ਯਾਤਰਾ’
ਸ੍ਰੀ ਮੁਕਤਸਰ ਸਾਹਿਬ, 19 ਮਈ
ਪੰਜਾਬ ਸਰਕਾਰ ਵਲੋਂ ਨਸ਼ੇ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ 12 ਪਿੰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿੱਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਮੁਕਤਸਰ ਦੇ ਪਿੰਡ ਹਰਾਜ, ਖੋਖਰ, ਸਰਾਏਨਾਗਾ, ਕੋਠੇ ਹਿੰਮਤਪੁਰਾ, ਦੌਲਾ, ਪਿਊਰੀ, ਆਧਨੀਆਂ, ਮਾਹੂਆਣਾ, ਤਪਾ ਖੇੜਾ, ਸੰਮੇਵਾਲੀ, ਨੰਦਗੜ੍ਹ ਅਤੇ ਲੱਖੇਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਸਭਾਵਾਂ ਕਰਵਾਈਆਂ ਗਈਆਂ ਜਿਨ੍ਹਾਂ ਨੂੰ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸੰਬੋਧਨ ਕੀਤਾ। ਮਲੋਟ ਹਲਕੇ ਦੇ ਪਿੰਡਾਂ ਸੰਮੇਵਾਲੀ, ਨੰਦਗੜ੍ਹ ਅਤੇ ਲੱਖੇਵਾਲੀ ਵਿੱਚ ਸਭਾਵਾਂ ਨੂੰ ਸੰਬੋਧਨ ਕੀਤਾ। ਗਿੱਦੜਬਾਹਾ ਹਲਕੇ ਦੇ ਪਿੰਡ ਕੋਠੇ ਹਿੰਮਤਪੁਰਾ, ਦੌਲਾ ਅਤੇ ਪਿਊਰੀ ਵਿੱਚ ਹਲਕਾ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਲੰਬੀ ਹਲਕੇ ਦੇ ਪਿੰਡਾਂ ਆਧਨੀਆਂ, ਮਾਹੂਆਣਾ ਅਤੇ ਤੱਪਾ ਖੇੜਾ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮਾਂ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਨਸ਼ੇ ਵਿਰੁੱਧ ਜੰਗ ’ਚ ਅਹਿਮ ਭੂਮਿਕਾ ਨਿਭਾਉਣ ਦੀ ਸਹੁੰ ਵੀ ਚੁਕਾਈ। ਇਸ ਮੌਕੇ ਯੂਥ ਆਗੂ ਅਮਿਤ ਸਿੰਘ ਖੁੱਡੀਆਂ, ਅਭੈ ਢਿੱਲੋਂ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੋ-ਆਰਡੀਨੇਟਰ ਬਲਰਾਜ ਸਿੰਘ, ਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾ, ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਹਾਜ਼ਰ ਸਨ।