ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ’ਤੇ ਪਾਬੰਦੀ 

08:00 AM May 09, 2025 IST
featuredImage featuredImage

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 8 ਮਈ
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ -ਜ਼ਿਲ੍ਹਾ ਮੈਜਿਸਟਰੇਟ, ਕੋਮਲ ਮਿੱਤਲ ਨੇ ਵੀਰਵਾਰ ਸ਼ਾਮ ਨੂੰ ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜ਼ਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ ਦੀ ਬਿਲਕੁਲ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਸੂਰਤ ਵਿੱਚ ਨਾਗਰਿਕ ਜਮ੍ਹਾਂਖੋਰੀ, ਕਾਲਾਬਾਜ਼ਾਰੀ, ਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ। ਸ਼ਿਕਾਇਤ ਕਰਨ ਲਈ ਮੁਹਾਲੀ ਵਿੱਚ ਵੱਖ-ਵੱਖ ਕੰਟਰੋਲ ਰੂਮ ਸਥਾਪਿਤ ਕੀਤੇ ਗਏ। ਜਿੱਥੇ ਆਮ ਨਾਗਰਿਕ ਸੰਪਰਕ ਕਰ ਸਕਦੇ ਹਨ।
ਜ਼ਿਲ੍ਹਾ ਮੈਜਿਸਟਰੇਟ ਮੁਤਾਬਕ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ) ਲਈ 99152-19038, ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ) ਲਈ 98159-91677, ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ) ਲਈ 94642-92474, ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ) ਲਈ 78883-27611, 95015-02846, ਡੀਐਮ, ਮਾਰਕਫੈੱਡ (ਸੁੱਕੇ ਰਾਸ਼ਨ) ਲਈ 78883-27611, 95922-22077 ਅਤੇ ਡੀਐਮ ਵੇਰਕਾ (ਦੁੱਧ ਅਤੇ ਡੇਅਰੀ ਉਤਪਾਦਾਂ) ਲਈ 84279-00558 ਨੰਬਰਾਂ ’ਤੇ ਤਾਲਮੇਲ ਕੀਤਾ ਜਾ ਸਕਦਾ ਹੈ।

Advertisement

Advertisement
Advertisement