ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਖੂਨਦਾਨ ਕੈਂਪ
ਜਲੰਧਰ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਲੰਧਰ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿੱਚ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ ਕਰੀਬ 32 ਖੂਨਦਾਨੀਆਂ ਵੱਲੋਂ ਖੂਨ ਦਾਨ ਕੀਤਾ ਗਿਆ।
ਸੀਐਮਐਫਓ ਨਵਦੀਪ ਸਿੰਘ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ ਅਤੇ ਸਹਾਇਕ ਕਮਿਸ਼ਨਰ ਜਲੰਧਰ ਰੋਹਿਤ ਜਿੰਦਲ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਨਵਦੀਪ ਸਿੰਘ ਨੇ ਰੈੱਡ ਕਰਾਸ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਖੂਨਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
ਕੈਂਪ ਵਿੱਚ ਸ਼ਹਿਰ ਦੀਆਂ ਐਨਜੀਓਜ਼ ਨੇ ਵਧ-ਚੜ੍ਹ ਕੇ ਭਾਗ ਲਿਆ। ਰੈੱਡ ਕਰਾਸ ਸ਼ਾਖਾ ਜਲੰਧਰ ਦੇ ਸਕੱਤਰ ਮਨਜਿੰਦਰ ਸਿੰਘ ਨੇ ਮਹਿਮਾਨਾਂ ਅਤੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਆਮ ਲੋਕਾਂ ਤੇ ਐਨਜੀਓਜ਼ ਨੂੰ ਖੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ। ਖੂਨਦਾਨ ਕੈਂਪ ਨੂੰ ਨੇਪਰੇ ਚਾੜ੍ਹਨ ਲਈ ਰੈੱਡ ਕਰਾਸ ਦੇ ਸਮੂਹ ਸਟਾਫ਼ ਨੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ ।
ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਐਨਜੀਓਜ਼ ਦੇ ਮੁਖੀ, ਡਾ. ਸੁਰਿੰਦਰ ਸੈਣੀ, ਵਿਕਾਸ ਕਪੂਰ, ਸੁਰਿੰਦਰ ਮੋਹਨ ਸਿੰਘ, ਐੱਸਪੀਸਿੰਘ, ਲਖਨਪਾਲ, ਪ੍ਰਮੋਦ ਹੰਸ, ਸੁਖਜੀਤ ਸਿੰਘ, ਰਾਕੇਸ਼ ਕੁਮਾਰ, ਸੁਰਜੀਤ ਲਾਲ, ਪ੍ਰਦੀਪ ਕੁਮਾਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ