ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹੇ ’ਚ ਪੂਸਾ-44 ਅਤੇ ਪੀਲੀ ਪੂਸਾ ਕਿਸਮਾਂ ਦੀ ਬਿਜਾਈ/ਟਰਾਂਸਪਲਾਂਟਿੰਗ ’ਤੇ ਪਾਬੰਦੀ

05:07 AM Jun 08, 2025 IST
featuredImage featuredImage
ਨਿੱਜੀ ਪੱਤਰ ਪ੍ਰੇਰਕ
Advertisement

ਧੂਰੀ, 7 ਜੂਨ

ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪੂਸਾ-44 ਅਤੇ ਪੀਲੀ ਪੂਸਾ ਕਿਸਮਾਂ ਦੀ ਬਿਜਾਈ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਕਿਉਂਕਿ ਵਾਧੂ ਸਮਾਂ ਲੈਣ ਕਰ ਕੇ ਇਸ ਨਾਲ ਜਿਥੇ ਪਾਣੀ ਦੀ ਵੱਧ ਖਪਤ ਅਤੇ ਕੀੜੇਮਾਰ ਦਵਾਈਆਂ/ਖਾਦਾਂ ਦਾ ਖਰਚਾ ਜ਼ਿਆਦਾ ਹੁੰਦਾ ਹੈ, ਉੱਥੇ ਇਨ੍ਹਾਂ ਕਿਸਮਾਂ ਦੀ ਪਰਾਲੀ ਜ਼ਿਆਦਾ ਹੋਣ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ।

Advertisement

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਕਿਸਾਨ ਵੱਲੋਂ ਜ਼ਿਲ੍ਹੇ ਵਿੱਚ ਪੂਸਾ-44 ਅਤੇ ਪੀਲੀ ਪੂਸਾ ਕਿਸਮਾਂ ਦੀ ਬਿਜਾਈ/ ਟਰਾਂਸਪਲਾਂਟਿੰਗ ਕੀਤੀ ਗਈ ਤਾਂ ਇਸ ਨੂੰ ਸਰਕਾਰੀ ਹੁਕਮਾਂ ਦੀ ਉਲੰਘਣਾ ਮੰਨਿਆ ਜਾਵੇਗਾ। ਇਸ ਕਰਕੇ ਕਿਸਾਨ ਪੂਸਾ-44 ਅਤੇ ਪੀਲੀ ਪੂਸਾ ਕਿਸਮਾਂ ਦੀ ਬਿਜਾਈ/ ਟਰਾਂਸਪਲਾਂਟਿੰਗ ਨਾ ਕਰਨ। ਡਿਪਟੀ ਕਮਿਸ਼ਨਰ ਨੇ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਝੋਨੇ ਦੇ ਬਦਲ ਵਜੋਂ ਮੱਕੀ ਦੀ ਫ਼ਸਲ ਬੀਜਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਬਸਿਡੀ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਧਿਕਾਰੀ, ਬਲਾਕ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

 

 

Advertisement