ਜਾਅਲੀ ਕਰੰਸੀ ਸਣੇ ਗ੍ਰਿਫ਼ਤਾਰ; ਕੇਸ ਦਰਜ
04:54 AM Apr 30, 2025 IST
ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੀ ਪੁਲੀਸ ਨੇ ਜਾਅਲੀ ਭਾਰਤੀ ਕਰੰਸੀ ਸਣੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸਐੱਚਓ ਇੰਸਪੈਕਟਰ ਸਿਕੰਦਰ ਸਿੰਘ ਵਿਰਕ, ਚੌਕੀ ਇੰਚਾਰਜ ਧੁਲੇਤਾ ਏਐੱਸਆਈ ਸੁਭਾਸ਼ ਕੁਮਾਰ ਨੇ ਬੜਾ ਪਿੰਡ ਤੋਂ ਮਹਿਕਪ੍ਰੀਤ ਸਿੰਘ ਵਾਸੀ ਤਲਾਵਾਂ ਨੂੰ ਕਾਬੂ ਕਰ ਕੇ ਉਸ ਕੋਲੋਂ ਜਾਅਲੀ ਕਰੰਸੀ 500 ਰੁਪਏ ਦੇ ਨੋਟ (ਕੁੱਲ 1,20,000 ਰੁਪਏ) ਸਣੇ ਇੱਕ ਕਾਰ ਜ਼ਬਤ ਕੀਤੀ ਹੈ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੇ ਦੱਸਿਆ ਕਿ ਜਾਅਲੀ ਕਰੰਸੀ ਨੋਟ ਉਸ ਨੇ ਜਸ਼ਨਦੀਪ ਸਿੰਘ ਉਰਫ਼ ਜਸ਼ਨ ਵਾਸੀ ਮੱਲੀਆਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਆਕਾਸ਼ਦੀਪ ਸਿੰਘ ਵਾਸੀ ਤਲਾਵਾਂ ਕੋਲੋਂ ਖ਼ਰੀਦੇ ਸਨ। ਪੁਲੀਸ ਨੇ ਇਸ ਕੇਸ ਵਿੱਚ ਜਸ਼ਨਦੀਪ ਸਿੰਘ ਉਰਫ਼ ਜਸ਼ਨ ਅਤੇ ਆਕਾਸ਼ਦੀਪ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਹੈ।
Advertisement
Advertisement