ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਖੜ ਨੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਪੱਤਰ ਲਿਖਿਆ

06:18 AM Jun 14, 2025 IST
featuredImage featuredImage
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ।‌ -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 13 ਜੂਨ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸਿਆਸਤਦਾਨਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਆਪਣੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਅੱਜ ਇੱਥੇ ਜਾਖੜ ਨੇ ਕਿਹਾ, ‘ਸਿਆਸਤਦਾਨਾਂ ’ਤੇ ਅਕਸਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਹਨ ਪਰ ਬਾਅਦ ’ਚ ਸ਼ਾਂਤੀ ਹੋ ਜਾਂਦੀ ਹੈ। ਇਸ ਲਈ ਚੀਫ਼ ਜਸਟਿਸ ਇਸ ਸਬੰਧੀ ਸਮਾਂਬੱਧ ਕਾਰਵਾਈ ਕਰਨ ਤਾਂ ਜੋ ਜਨਤਾ ਨੂੰ ਅਸਲੀਅਤ ਪਤਾ ਲੱਗ ਸਕੇ।’’ ਉਹ ਇੱਥੇ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ’ਚ ਪ੍ਰਚਾਰ ਕਰਨ ਆਏ ਸਨ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨੁਕਤਾਚੀਨੀ ਕਰਦਿਆਂ ਕਥਿਤ ਤੌਰ ’ਤੇ ਭ੍ਰਿਸ਼ਟ ਸਿਆਸਤਦਾਨਾਂ ਖ਼ਿਲਾਫ਼ ਉਨ੍ਹਾਂ ਵੱਲੋਂ ਧਾਰਨ ਕੀਤੀ ਚੁੱਪ ਅਤੇ ਕਾਰਵਾਈ ਨਾ ਕਰਨ ’ਤੇ ਵੀ ਸਵਾਲ ਉਠਾਏ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕੋਲ ਸਾਰਿਆਂ ਦੇ ਗ਼ੈਰਕਾਨੂੰਨੀ ਕੰਮਾਂ ਦੀਆਂ ਫਾਈਲਾਂ ਹਨ। ਉਨ੍ਹਾਂ ਸਵਾਲ ਕੀਤਾ, ‘‘ਉਹ ਫਾਈਲਾਂ ਕਿੱਥੇ ਗਈਆਂ ਹਨ?’’ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਆਪਣੀ ਹੀ ਪਾਰਟੀ ਦੇ ਅੰਦਰ ਭ੍ਰਿਸ਼ਟਾਚਾਰ ਦੀ ਜਾਂਚ ਸ਼ੁਰੂ ਕਰਨ ਦੀ ਸਲਾਹ ਵੀ ਦਿੱਤੀ।

Advertisement

ਲੈਂਡ ਪੂਲਿੰਗ ਸਕੀਮ ਦੀ ਨੁਕਤਾਚੀਨੀ

ਭਾਜਪਾ ਪ੍ਰਧਾਨ ਨੇ ਰਾਜ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਬਾਰੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਵਿੱਚ ਕਿਸਾਨਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਕੀਮ ਦੇ ਨੋਟੀਫਿਕੇਸ਼ਨ ਮਗਰੋਂ ਲਗਪਗ 25,000 ਏਕੜ ਜ਼ਮੀਨ ਪ੍ਰਭਾਵਸ਼ਾਲੀ ਢੰਗ ਨਾਲ ‘ਸੀਲ’ ਕਰ ਦਿੱਤੀ ਗਈ ਹੈ, ਜਿਸ ਨਾਲ ਅੱਗੇ ਕੋਈ ਰਜਿਸਟਰੀ ਨਹੀਂ ਹੋ ਸਕੇਗੀ।

Advertisement
Advertisement