ਜਾਗਰੂਕਤਾ ਵਰਕਸ਼ਾਪ
04:54 AM Jul 06, 2025 IST
ਪੰਚਕੂਲਾ (ਪੱਤਰ ਪ੍ਰੇਰਕ): ਪੰਚਕੂਲਾ ਪੁਲੀਸ ਵੱਲੋਂ ਚਲਾਈ ਜਾ ਰਹੀ ‘ਨਸ਼ਾ ਅਤੇ ਹਿੰਸਾ ਮੁਕਤ ਮੇਰਾ ਪਿੰਡ ਮੇਰਾ ਮਾਣ’ ਮੁਹਿੰਮ ਤਹਿਤ ਟੀਮ ਦੇ ਮੈਂਬਰਾਂ ਨੇ ਪਿੰਡ ਚਿਕਣ ਦੇ ਸਰਕਾਰੀ ਸਕੂਲ ਵਿੱਚ ਜਾਗਰੂਕਤਾ ਵਰਕਸ਼ਾਪ ਲਾਈ, ਜਿੱਥੇ ਸਰਪੰਚ, ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ। ਟੀਮ ਇੰਚਾਰਜ ਐੱਸਆਈ ਸਤੀਸ਼ ਕੁਮਾਰ ਤੇ ਹੋਰਨਾਂ ਨੇ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ।
Advertisement
Advertisement