ਜਾਤੀ ਜਨਗਣਨਾ ਦਾ ਫੈ਼ਸਲਾ ਕਾਂਗਰਸ ਦੀ ਜਿੱਤ: ਔਜਲਾ
05:15 AM May 02, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਮਈ
ਕੇਂਦਰ ਸਰਕਾਰ ਵੱਲੋਂ ਜਾਤੀ ਜਨਗਣਨਾ ਕਰਵਾਉਣ ਦੇ ਫੈਸਲੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਵੇਂ ਇਹ ਫੈਸਲਾ ਕੇਂਦਰ ਦਾ ਹੈ ਪਰ ਇਹ ਕਾਂਗਰਸ ਪਾਰਟੀ ਦੀ ਜਿੱਤ ਹੈ। ਕਾਂਗਰਸ ਕਈ ਸਾਲਾਂ ਤੋਂ ਇਸ ਦੀ ਮੰਗ ਕਰਦੀ ਆ ਰਹੀ ਸੀ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਰਾਹੁਲ ਗਾਂਧੀ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਚਾਹੁੰਦੇ ਸਨ ਕਿ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇ, ਜਿਸ ਲਈ ਜਾਤੀ ਜਨਗਣਨਾ ਬਹੁਤ ਜ਼ਰੂਰੀ ਸੀ। ਸੰਸਦ ਮੈਂਬਰ ਨੇ ਕਿਹਾ ਕਿ ਭਾਜਪਾ ਹਮੇਸ਼ਾ ਜਾਤੀ ਜਨਗਣਨਾ ਦਾ ਵਿਰੋਧ ਕਰਦੀ ਰਹੀ ਹੈ, ਜਦੋਂ ਕਿ ਜਿਨ੍ਹਾਂ ਸੂਬਿਆਂ ਵਿੱਚ ਕਾਂਗਰਸ ਸੱਤਾ ਵਿੱਚ ਹੈ, ਉੱਥੇ ਇਹ ਪਹਿਲਾਂ ਹੀ ਲਾਗੂ ਹੈ ਪਰ ਹੁਣ ਕੇਂਦਰ ਨੂੰ ਇਸ ਮਾਮਲੇ ’ਤੇ ਝੁਕਣਾ ਪਿਆ ਹੈ।
Advertisement
Advertisement