ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਤੀ ਮਰਦਮਸ਼ੁਮਾਰੀ ਬਾਰੇ ਸਰਕਾਰ ਦੀ ਨੀਅਤ ਸਾਫ਼ ਨਹੀਂ: ਕਾਂਗਰਸ

03:16 AM Jun 18, 2025 IST
featuredImage featuredImage
ਕਾਂਗਰਸੀ ਆਗੂ ਸਚਿਨ ਪਾਇਲਟ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਜੂਨ
ਕਾਂਗਰਸ ਨੇ ਅੱਜ ਕੇਂਦਰ ’ਤੇ ਜਾਤੀ ਮਰਦਮਸ਼ੁਮਾਰੀ ਵਿੱਚ ਦੇਰੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਦਾ ਮਕਸਦ ਡੰਗ ਟਪਾਉਣਾ, ਸੁਰਖ਼ੀਆਂ ਬਟੋਰਨਾ ਅਤੇ ਬਿਰਤਾਂਤ ਨੂੰ ਆਪਣੇ ਪੱਖ ਵਿੱਚ ਕਰਨਾ ਹੈ। ਕਾਂਗਰਸ ਦੇ ਜਨਰਲ ਸਕੱਤਰ ਸਚਿਨ ਪਾਇਲਟ ਨੇ ਕਿਹਾ ਕਿ ਜਾਤੀ ਮਰਦਮਸ਼ੁਮਾਰੀ ਦਾ ਮਕਸਦ ਸਿਰਫ਼ ਕਿਸੇ ਵਿਅਕਤੀ ਦੀ ਜਾਤੀ ਬਾਰੇ ਡੇਟਾ ਇਕੱਤਰ ਕਰਨਾ ਨਹੀਂ, ਸਗੋਂ ਇਨ੍ਹਾਂ ਪਰਿਵਾਰਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਵਿੱਚ ਲੋੜੀਂਦਾ ਸੁਧਾਰ ਕਰਨ ਲਈ ਨੀਤੀਆਂ ਬਣਾਉਣਾ ਹੈ।
ਮਰਦਮਸ਼ੁਮਾਰੀ ਲਈ ਜਾਰੀ ਨੋਟੀਫਿਕੇਸ਼ਨ ਵਿੱਚ ‘ਜਾਤੀ ਮਰਦਮਸ਼ੁਮਾਰੀ ਦਾ ਜ਼ਿਕਰ ਨਾ ਹੋਣ’ ਅਤੇ ਬਜਟ ਅਲਾਟਮੈਂਟ ਸਬੰਧੀ ਸਵਾਲ ਖੜ੍ਹੇ ਕਰਦਿਆਂ ਪਾਇਲਟ ਨੇ ਦੋਸ਼ ਲਾਇਆ ਕਿ ਜਾਤੀ ਮਰਦਮਸ਼ੁਮਾਰੀ ਸਬੰਧੀ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਕੇਂਦਰ ਸਰਕਾਰ ਨੇ ਭਾਰਤ ਦੀ 16ਵੀਂ ਮਰਦਮਸ਼ੁਮਾਰੀ 2027 ਵਿੱਚ ਕਰਵਾਉਣ ਲਈ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ 2027 ਦੀ ਮਰਦਮਸ਼ੁਮਾਰੀ ਵਿੱਚ ਜਾਤੀ ਮਰਦਮਸ਼ੁਮਾਰੀ ਵੀ ਸ਼ਾਮਲ ਕੀਤੀ ਜਾਵੇਗੀ। ਪਾਇਲਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤੀਤ ਵਿੱਚ ਕਈ ਵਾਰ ਕਿਹਾ ਕਿ ਜਾਤੀ ਮਰਦਮਸ਼ੁਮਾਰੀ ਦੀ ਮੰਗ ਕਰਨ ਵਾਲੇ ਲੋਕ ‘ਅਰਬਨ ਨਕਸਲ’ ਹਨ ਅਤੇ ਮੋਦੀ ਸਰਕਾਰ ਨੇ ਸੰਸਦ ਵਿੱਚ ਜਵਾਬ ਦਿੱਤਾ ਕਿ ਉਹ ਜਾਤੀਗਤ ਮਰਦਮਸ਼ੁਮਾਰੀ ਕਰਵਾਉਣ ਦੇ ਹੱਕ ਵਿੱਚ ਨਹੀਂ ਹਨ। ਪਾਇਲਟ ਨੇ ਕਿਹਾ ਕਿ ਜ਼ੋਰਦਾਰ ਵਿਰੋਧ ਮਗਰੋਂ ਸਰਕਾਰ ਨੇ ਅਚਾਨਕ ਕਾਂਗਰਸ ਪਾਰਟੀ ਦੀ ਮੰਗ ਮੰਨਦਿਆਂ ਜਾਤੀ ਮਰਦਮਸ਼ੁਮਾਰੀ ਕਰਵਾਉਣ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ

Advertisement

 

ਜਾਤੀ ਮਰਦਮਸ਼ੁਮਾਰੀ ਸਮੇਂ ਸਿਰ ਤੇ ਈਮਾਨਦਾਰੀ ਨਾਲ ਨੇਪਰੇ ਚੜ੍ਹੇ: ਮਾਇਆਵਤੀ

ਲਖਨਊ: ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਅੱਜ ਕਿਹਾ ਕਿ ਲੋਕ ਭਲਾਈ ਨਾਲ ਸਿੱਧੇ ਤੌਰ ’ਤੇ ਜੁੜੇ ਜਾਤੀ ਮਰਦਮਸ਼ੁਮਾਰੀ ਦੇ ਨਾਲ-ਨਾਲ ਮਰਦਮਸ਼ੁਮਾਰੀ ਦਾ ਕੰਮ ਦੇਸ਼ ਹਿੱਤ ਵਿੱਚ ਹੁਣ ਸਮੇਂ ਸਿਰ ਅਤੇ ਈਮਾਨਦਾਰੀ ਨਾਲ ਨੇਪਰੇ ਚਾੜ੍ਹਿਆ ਜਾਣਾ ਚਾਹੀਦਾ ਹੈ। ਬਸਪਾ ਸੁਪਰੀਮੋ ਨੇ ‘ਐਕਸ’ ’ਤੇ ਕਿਹਾ, ‘‘ਦੇਸ਼ ਵਿੱਚ ਜਾਤੀ ਮਰਦਮਸ਼ੁਮਾਰੀ ਦਾ ਕੰਮ ਕਾਂਗਰਸ ਦੇ ਸਮੇਂ ਤੋਂ ਹੀ ਰੁਕਿਆ ਪਿਆ ਸੀ, ਪਰ ਕਾਫ਼ੀ ਆਵਾਜ਼ ਚੁੱਕਣ ਮਗਰੋਂ ਹੁਣ ਇਸ ਮਾਮਲੇ ਵਿੱਚ ਪ੍ਰਕਿਰਿਆ ਸ਼ੁਰੂ ਹੋਈ ਹੈ। ਲੋਕ ਭਲਾਈ ਨਾਲ ਸਿੱਧੇ ਤੌਰ ’ਤੇ ਜੁੜਿਆ ਮਰਦਮਸ਼ੁਮਾਰੀ ਦਾ ਇਹ ਕੰਮ ਦੇਸ਼ਹਿੱਤ ਵਿੱਚ ਹੁਣ ਸਮੇਂ ਸਿਰ ਅਤੇ ਈਮਾਨਦਾਰੀ ਨਾਲ ਪੂਰਾ ਹੋਣਾ ਚਾਹੀਦਾ ਹੈ। ਕੇਂਦਰ ਇਸ ਪਾਸੇ ਧਿਆਨ ਦੇਵੇ।’’ -ਪੀਟੀਆਈ

Advertisement

Advertisement