ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ
08:25 AM May 29, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਈ
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਰੰਧਾਵਾ ਨੇ ਅੱਜ ਕੇਂਦਰੀ ਜੇਲ੍ਹ, ਲੁਧਿਆਣਾ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਕੇਂਦਰੀ ਜੇਲ੍ਹ ਦੀ ਹਰੇਕ ਬੈਰਕ ਦੀ ਚੈਕਿੰਗ ਕੀਤੀ ਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਉਨ੍ਹਾਂ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਨਿਰੀਖਣ ਕੀਤਾ। ਜਨਾਨਾ ਜੇਲ੍ਹ ਦੀ ਚੈਕਿੰਗ ਦੌਰਾਨ ਉਨ੍ਹਾਂ ਬੰਦੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ। ਉਨ੍ਹਾਂ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਪ੍ਰਾਈਵੇਟ ਪੱਧਰ ’ਤੇ ਵਕੀਲ ਨਹੀਂ ਕਰ ਸਕਦੇ ਉਹ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
Advertisement
Advertisement