ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿੱਥੇ ਕਾਂਗਰਸ ਦੇ ਝੂਠੇ ਵਾਅਦੇ ਖ਼ਤਮ ਹੁੰਦੇ ਨੇ, ਉੱਥੇ ਮੇਰੀ ਗਾਰੰਟੀ ਸ਼ੁਰੂ ਹੁੰਦੀ ਹੈ: ਮੋਦੀ

07:37 AM Nov 23, 2023 IST
ਸਾਗਵਾੜਾ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਜੈਪੁਰ, 22 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਦੋਸ਼ ਲਗਾਇਆ ਕਿ ਕਾਂਗਰਸ ਨੇ ਸਚਿਨ ਪਾਇਲਟ ਨੂੰ ਸਜ਼ਾ ਦਿੱਤੀ ਹੈ। ਉਹ ਭੀਲਵਾੜਾ ਜ਼ਿਲ੍ਹੇ ਦੇ ਕੋਟੜੀ ਵਿੱਚ ਇਕ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਡੁੰਗਰਪੁਰ ਜ਼ਿਲ੍ਹੇ ਦੇ ਸਾਗਵਾੜਾ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਝੂਠੇ ਵਾਅਦਿਆਂ ’ਤੇ ਮੋਦੀ ਦੀ ਗਾਰੰਟੀ ਭਾਰੀ ਹੈ। ਉਨ੍ਹਾਂ ਕਿਹਾ ਕਿ ਕਿ ਜਿੱਥੇ ਕਾਂਗਰਸ ਤੋਂ ਗਰੀਬਾਂ ਅਤੇ ਜਨਤਾ ਦੀ ਭਲਾਈ ਦੀ ਆਸ ਖ਼ਤਮ ਹੁੰਦੀ ਹੈ ਉੱਥੇ ਮੋਦੀ ਦੀ ਗਾਰੰਟੀ ਸ਼ੁਰੂ ਹੁੰਦੀ ਹੈ।
ਭੀਲਵਾੜਾ ਦੇ ਕੋਟੜੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਚਿਨ ਪਾਇਲਟ ਦੇ ਪਿਤਾ ਰਾਜੇਸ਼ ਪਾਇਲਟ ਨਾਲ ਵੀ ਕਾਂਗਰਸ ਨੇ ਇਹੀ ਵਿਵਹਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਕਾਂਗਰਸ ਵਿੱਚ ਸੱਚ ਬੋਲਦਾ ਹੈ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਂਦਾ ਹੈ। ਜੋ ਕੋਈ ਵੀ ਕਾਂਗਰਸ ਪਰਿਵਾਰ ਸਾਹਮਣੇ ਸੱਚ ਬੋਲਦਾ ਹੈ ਉਸ ਨੂੰ ਖ਼ਤਮ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ, ‘‘ਰਾਜੇਸ਼ ਪਾਇਲਟ ਜੀ ਨੇ ਇਕ ਵਾਰ ਚੰਗਿਆਈ ਲਈ ਕਾਂਗਰਸ ਪਰਿਵਾਰ ਨੂੰ ਚੁਣੌਤੀ ਦਿੱਤੀ ਸੀ ਪਰ ਇਹ ਪਰਿਵਾਰ ਅਜਿਹਾ ਹੈ ਕਿ ਰਾਜੇਸ਼ ਜੀ ਨੂੰ ਸਜ਼ਾ ਦੇਣ ਤੋਂ ਬਾਅਦ ਉਹ ਉਨ੍ਹਾਂ ਦੇ ਪੁੱਤਰ ਨੂੰ ਵੀ ਸਜ਼ਾ ਦੇਣ ਵਿੱਚ ਲੱਗੇ ਹੋਏ ਹਨ।’’
ਜ਼ਿਕਰਯੋਗ ਹੈ ਕਿ ਸਚਿਨ ਪਾਇਲਟ ਦੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਸੱਤਾ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਚੋਣ ਪ੍ਰਚਾਰ ਦੌਰਾਨ ਇਸ ਦਾ ਵਾਰ-ਵਾਰ ਜ਼ਿਕਰ ਕੀਤਾ ਜਾ ਰਿਹਾ ਹੈ। ਮੋਦੀ ਨੇ ਕਾਂਗਰਸ ’ਤੇ ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਫੈਸਲੇ ਲੈਣ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ, ‘‘ਕਾਂਗਰਸ ਦੀਆਂ ਨੀਤੀਆਂ ਅਤਿਵਾਦੀਆਂ, ਦੰਗਾਕਾਰੀਆਂ ਤੇ ਅਪਰਾਧੀਆਂ ਲਈ ਨਰਮ ਰੁਖ਼ ਵਾਲੀਆਂ ਹੁੰਦੀਆਂ ਹਨ ਅਤੇ ਘੋਰ ਭ੍ਰਿਸ਼ਟਾਚਾਰ ਵਾਲੀਆਂ ਹੁੰਦੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਡੁੰਗਰਪੁਰ ਜ਼ਿਲ੍ਹੇ ਦੇ ਸਾਗਵਾੜਾ ਵਿੱਚ ਇਕ ਰੈਲੀ ਨੂੰ ਸੰਬੋਧਨ ਕੀਤਾ। -ਪੀਟੀਆਈ

Advertisement

ਮੋਦੀ ਨੇ ਰਾਜਸਥਾਨ ਦੇ ਲੋਕਾਂ ਨੂੰ ਖੁੱਲ੍ਹਾ ਪੱਤਰ ਲਿਖਿਆ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਦੇ ਲੋਕਾਂ ਨੂੰ ਇਕ ਖੁੱਲ੍ਹਾ ਪੱਤਰ ਲਿਖ ਕੇ ਸੂਬੇ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦਾ ਵਾਅਦਾ ਕੀਤਾ। ਇਸ ਪੱਤਰ ਵਿੱਚ ਸ੍ਰੀ ਮੋਦੀ ਨੇ ਕਾਂਗਰਸ ਸਰਕਾਰ ’ਤੇ ਸੂਬੇ ਦੀ ਸਾਖ ਨੂੰ ਢਾਹ ਲਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਪੰਜ ਸਾਲਾਂ ਵਿੱਚ ਕਾਂਗਰਸ ਨੇ ਰਾਜਸਥਾਨ ਤੋਂ ਕੋਈ ਪੁਰਾਣੀ ਦੁਸ਼ਮਣੀ ਦਾ ਬਦਲਾ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਸ਼ੋਕ ਗਹਿਲੋਤ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਸ਼ਰਮਸਾਰ ਕੀਤਾ ਹੈ।

Advertisement
Advertisement