ਜੀਐੱਨਕੇਸੀਡਬਲਿਯੂ ਵਿੱਚ ਵੀਰ ਬਾਲ ਦਿਵਸ ਮਨਾਇਆ
05:40 AM Dec 27, 2024 IST
ਖੇਤਰੀ ਪ੍ਰਤੀਨਿਧਲੁਧਿਆਣਾ, 26 ਦਸੰਬਰ
ਖੇਤਰੀ ਪ੍ਰਤੀਨਿਧਲੁਧਿਆਣਾ, 26 ਦਸੰਬਰ
Advertisement
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈੱਨ ਦੀ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ , ਪੰਜਾਬੀ ਵਿਭਾਗ, ਈਬੀਐੱਸਬੀ, ਰੈੱਡ ਕਰਾਸ ਸੁਸਾਇਟੀ ਅਤੇ ਐੱਨਐੱਸਐੱਸ ਯੂਨਿਟ ਨੇ ਅੱਜ ਕਾਲਜ ਕੈਂਪਸ ਵਿੱਚ ਵੀਰ ਬਾਲ ਦਿਵਸ ਮਨਾਇਆ। ਇਹ ਦਿਨ ਹਰ ਸਾਲ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਿੱਚ ਅਤੇ ਉਨ੍ਹਾਂ ਦੀ ਨਿਆਂ, ਧਾਰਮਿਕਤਾ ਅਤੇ ਅਟੁੱਟ ਸਾਹਸ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਮਨਾਇਆ ਜਾਂਦਾ ਹੈ। ਸਹਾਇਕ ਪ੍ਰੋਫ਼ੈਸਰ ਇੰਦਰਜੀਤ ਕੌਰ ਨੇ ਸਾਹਿਬਜ਼ਾਦਿਆਂ ਦੀਆਂ ਸਿੱਖਿਆਵਾਂ ਤੇ ਸ਼ਹਾਦਤ ਬਾਰੇ ਲੈਕਚਰ ਦਿੱਤਾ।
Advertisement
Advertisement