ਜੀਐੱਸਟੀ ਰਜਿਸਟ੍ਰੇਸ਼ਨ ਲਈ ਸਰਵੇਖਣ ਕਰੇਗਾ ਕਰ ਵਿਭਾਗ
05:45 AM Jan 10, 2025 IST
ਪੱਤਰ ਪ੍ਰੇਰਕਸੁਨਾਮ ਊਧਮ ਸਿੰਘ ਵਾਲਾ, 9 ਜਨਵਰੀ
Advertisement
ਆਬਕਾਰੀ ਕਰ ਵਿਭਾਗ ਵੱਲੋਂ ਕਾਰੋਬਾਰੀਆਂ ਨੂੰ ਜੀਐੱਸਟੀ ਨਾਲ ਜੋੜਨ ਲਈ ਮੁਹਿੰਮ ਸ਼ੂਰੂ ਕੀਤੀ ਗਈ ਹੈ, ਜਿਸ ਤਹਿਤ ਵਿਭਾਗ ਵੱਲੋਂ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਈਟੀਓ ਨਿਤਿਨ ਗੋਇਲ ਨੇ ਦੱਸਿਆ ਕਿ ਵਿਭਾਗ ਦੀ ਟੀਮ ਸ਼ੁੱਕਰਵਾਰ ਤੋਂ ਘਰ-ਘਰ ਸਰਵੇਅ ਸ਼ੁਰੂ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਜਿਹੜੇ ਕਾਰੋਬਾਰੀਆਂ ਕੋਲ ਪਹਿਲਾਂ ਹੀ ਜੀਐੱਸਟੀ ਨੰਬਰ ਹਨ, ਉਨ੍ਹਾਂ ਦੇ ਕਾਰੋਬਾਰੀ ਸਥਾਨਾਂ ਦਾ ਸਰਵੇਖਣ ਨਹੀਂ ਕੀਤਾ ਜਾਵੇਗਾ ਪਰ ਅਜਿਹੇ ਕਾਰੋਬਾਰੀਆਂ ਨੂੰ ਆਪਣੀਆਂ ਦੁਕਾਨਾਂ ਜਾਂ ਅਦਾਰਿਆਂ ਦੇ ਬਾਹਰ ਜੀਐੱਸਟੀ ਨੰਬਰ ਲਿਖ ਕੇ ਲਾਉਣਾ ਲਾਜ਼ਮੀ ਹੋਵੇਗਾ।
Advertisement
Advertisement