ਜੀਟੀਬੀ ਕਾਲਜ ਦਾ ਨਤੀਜਾ ਸ਼ਾਨਦਾਰ
07:46 AM Apr 16, 2025 IST
ਲਹਿਰਾਗਾਗਾ: ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮੈਨ ਲਹਿਲ ਖੁਰਦ ਵਿੱਚ ਕਲਾਸ ਗਿਆਰਵੀਂ ਆਰਟਸ ਅਤੇ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਆਰਟਸ ਦੇ ਨਤੀਜੇ ’ਚੋਂ ਕਾਲਜ ਦੀ ਵਿਦਿਆਦਥਣ ਰਵੀਨਾ ਨੇ 92.6 ਫੀਸਦੀ ਅੰਕ ਲੈ ਕੇ ਪਹਿਲਾ, ਮਹਿਕ ਕੌਰ ਨੇ 91.4 ਫੀਸਦੀ ਅੰਕ ਲੈ ਕੇ ਦੂਸਰਾ ਅਤੇ ਹਰਪ੍ਰੀਤ ਕੌਰ ਨੇ 89.2 ਫੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਦੇ ਨਤੀਜੇ ’ਚੋਂ ਜਸ਼ਨਪ੍ਰੀਤ ਕੌਰ ਨੇ 94.2 ਫੀਸਦੀ ਅੰਕ ਲੈ ਕੇ ਪਹਿਲਾ, ਖੁਸ਼ਪ੍ਰੀਤ ਕੌਰ ਨੇ 92.6 ਫੀਸਦੀ ਅਤੇ ਖੁਸ਼ਪ੍ਰੀਤ ਕੌਰ ਨੇ 92.6 ਲੈ ਕੇ ਦੂਸਰਾ ਅਤੇ ਖੁਸ਼ਪ੍ਰੀਤ ਕੌਰ ਨੇ 91 ਫੀਸਦੀ ਅੰਕਾ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਹੀ ਬਾਕੀ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਭੋਲਾ ਤੇ ਕਾਲਜ ਪ੍ਰਿੰਸੀਪਲ ਰਿਤੂ ਗੋਇਲ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement