ਜੀਟੀਬੀ ਸਕੂਲ ਦਸੂਹਾ ਦੀ ਵਿਦਿਆਰਥਣ ਮੈਰਿਟ ਵਿੱਚ
05:52 AM May 21, 2025 IST
ਦਸੂਹਾ: ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਵਿਦਿਆਰਥਣ ਹਰਮਨਪ੍ਰੀਤ ਕੌਰ ਨੇ 97.54 ਫੀਸਦੀ ਅੰਕਾਂ ਨਾਲ ਪੰਜਾਬ ਬੋਰਡ ਦੀ ਮੈਰਿਟ ਵਿੱਚ 16ਵਾਂ ਰੈਂਕ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਂਇੰਟ ਸੈਕਟਰੀ ਮਹਿੰਦਰ ਸਿੰਘ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਤੇ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਵਿਦਿਆਰਥਣ ਨੂੰ ਮੁਬਾਰਕਵਾਦ ਦਿੱਤੀ। -ਪੱਤਰ ਪ੍ਰੇਰਕ
Advertisement
Advertisement