ਜੀਤੀ ਪਡਿਆਲਾ ਵੱਲੋਂ ਦਰਜਨਾਂ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ
05:31 AM May 11, 2025 IST
ਪੱਤਰ ਪ੍ਰੇਰਕ
Advertisement
ਮੁੱਲਾਂਪੁਰ ਗਰੀਬਦਾਸ, 10 ਮਈ
ਪਿੰਡ ਪੈਂਤਪੁਰ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਸਲਾਮਤਪੁਰ, ਰਤਵਾੜਾ, ਘੰਡੌਲੀ, ਚਾਹੜ ਮਾਜਰਾ, ਕਰਤਾਰਪੁਰ ਤੇ ਬਾਂਸੇਪੁਰ ਦੇ ਵਰਕਰਾਂ, ਨੌਜਵਾਨਾਂ ਨੇ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਦੀ ਅਸਲ ਆਵਾਜ਼ ਹੈ, ਜੋ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਅੱਗੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਪਿੰਡ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ।
Advertisement
Advertisement