ਜੁਝਾਰੂ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਮੰਤਰੀ ਨਾਲ ਮੀਟਿੰਗ
05:07 AM May 21, 2025 IST
ਚੰਡੀਗੜ੍ਹ (ਪੱਤਰ ਪ੍ਰੇਰਕ):
Advertisement
ਜੁਝਾਰੂ ਆਂਗਣਵਾੜੀ ਵਰਕਰਜ਼ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਮੀਟਿੰਗ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਨਾਲ ਹੋਈ। ਮੀਟਿੰਗ ਵਿੱਚ ਵਿਭਾਗ ਦੇ ਡਾਇਰੈਕਟਰ ਛੀਨਾ ਅਗਰਵਾਲ ਸਕੱਤਰ ਰਾਜੀ ਸ੍ਰੀਵਾਸਤਵਾ, ਡਿਪਟੀ ਡਾਇਰੈਕਟਰ ਸੁਮਨਦੀਪ ਕੌਰ ਸਣੇ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ। ਯੂਨੀਅਨ ਦੀ ਸੂਬਾ ਪ੍ਰਧਾਨ ਰੀਮਾ ਰਾਣੀ, ਬਲਜੀਤ ਕੌਰ ਮੁਹਾਲੀ, ਛਿੰਦਰਪਾਲ ਕੌਰ ਭਗਤਾ ਨੇ ਦੱਸਿਆ ਕਿ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਦੌਰਾਨ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਅਤੇ ਅਧਿਕਾਰੀਆਂ ਅੱਗੇ ਰੱਖੀਆਂ ਗਈਆਂ। ਸਭ ਤੋਂ ਪਹਿਲਾਂ ਮਾਣ ਭੱਤਾ ਦੁੱਗਣਾ ਕਰਨ ਦੀ ਮੰਗ ਰੱਖੀ, ਜਿਸ ’ਤੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਫਾਈਲ ਵਿੱਤ ਵਿਭਾਗ ਕੋਲ ਭੇਜੀ ਹੋਈ ਹੈ। ਇਸ ਤੋਂ ਇਲਾਵਾ ਸਮਾਰਟ ਫੋਨ ਅਤੇ ਬਕਾਏ ਵੀ ਜਲਦ ਦਿੱਤੇ ਜਾਣ ਦਾ ਭਰੋਸਾ ਮਿਲਿਆ।
Advertisement
Advertisement