ਜੁਪੀਟਰ ਹਾਊਸ ਓਵਰਆਲ ਟਰਾਫੀ ’ਤੇ ਕਾਬਜ਼
ਫੌਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ ਸਾਹਿਬ ਵੱਲੋਂ 15ਵੀਂ ਅਥਲੈਟਿਕ ਮੀਟ ਕਰਵਾਈ ਗਈ ਜਿਸਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਵੱਲੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਟਰੈਫਿਕ ਇੰਚਾਰਜ ਪਵਨ ਕੁਮਾਰ, ਚੇਅਰਮੈਨ ਡਾਕਟਰ ਪ੍ਰਤਾਪ ਸਿੰਘ ਧਾਲੀਵਾਲ, ਵਾਈਸ ਚੇਅਰਮੈਨ ਜਸਪ੍ਰੀਤ ਸਿੰਘ ਧਾਲੀਵਾਲ, ਡਾਇਰੈਕਟਰ ਯਮਨ ਸ਼ਰਮਾ, ਪ੍ਰਿੰਸੀਪਲ ਰਾਜਵੀਰ ਕੌਰ ਅਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਵੱਖ ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ, 200 ਮੀਟਰ, 400 ਮੀਟਰ ਦੌੜ, ਵਾਲੀਬਾਲ, ਸੈਕ ਰੇਸ, ਕੋਨ ਰੇਸ, ਚਿਪੈਂਜੀ ਰੇਸ, ਹਾਈ ਜੰਪ, ਲੋਂਗ ਜੰਪ ਆਦਿ ਖੇਡਾਂ ਵਿੱਚ ਭਾਗ ਲਿਆ। ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਜੁਪੀਟਰ ਹਾਊਸ ਨੇ ਓਵਰਆਲ ਟਰਾਫ਼ੀ ’ਤੇ ਕਬਜ਼ਾ ਕੀਤਾ। ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਦਫ਼ਤਰ ਇੰਚਾਰਜ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਨਮਾਨਿਤ ਕੀਤਾ ਗਿਆ।