For the best experience, open
https://m.punjabitribuneonline.com
on your mobile browser.
Advertisement

ਜੁਰਮ ਦੇ ਖ਼ਾਤਮੇ ਲਈ ਗੁਆਂਢੀ ਸੂਬਿਆਂ ਨਾਲ ਤਾਲਮੇਲ ਜ਼ਰੂਰੀ: ਭੁੱਲਰ

05:13 AM Nov 28, 2024 IST
ਜੁਰਮ ਦੇ ਖ਼ਾਤਮੇ ਲਈ ਗੁਆਂਢੀ ਸੂਬਿਆਂ ਨਾਲ ਤਾਲਮੇਲ ਜ਼ਰੂਰੀ  ਭੁੱਲਰ
ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
ਸੀਨੀਅਰ ਆਈਪੀਐੱਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਮੁਹਾਲੀ ਵਿੱਚ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਦੌਰਾਨ ਉਨ੍ਹਾਂ ਕਿਹਾ ਕਿ ਮੁਹਾਲੀ ਸਣੇ ਰੂਪਨਗਰ ਰੇਂਜ ਵਿੱਚ ਜੁਰਮ ਨੂੰ ਠੱਲ੍ਹ ਪਾਉਣ ਲਈ ਗੁਆਂਢੀ ਸੂਬਿਆਂ (ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼) ਪੁਲੀਸ ਨਾਲ ਮਹੀਨਾਵਾਰ ਮੀਟਿੰਗ ਕੀਤੀ ਜਾਵੇਗੀ।
ਸ੍ਰੀ ਭੁੱਲਰ ਨੇ ਕਿਹਾ ਕਿ ਪੁਲੀਸ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚੌਕਸੀ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਚੱਪੇ ਚੱਪੇ ਤੋਂ ਵਾਕਫ਼ ਹਨ। ਇਸ ਤੋਂ ਪਹਿਲਾਂ ਉਹ ਇੱਥੇ ਡੀਐੱਸਪੀ, ਐੱਸਪੀ, ਐੱਸਐੱਸਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਮਾੜੇ ਅਨਸਰਾਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲੀਸ ਨੂੰ ਸੂਚਨਾ ਦੇਣ।
ਟਰੈਵਲ ਏਜੰਟਾਂ ਦੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਜਾਣ ’ਤੇ ਡੀਆਈਜੀ ਭੁੱਲਰ ਨੇ ਕਿਹਾ ਕਿ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਐੱਸਐੱਸਪੀ ਦੀਪਕ ਪਾਰਿਕ ਵੀ ਮੌਜੂਦ ਸਨ।

Advertisement

Advertisement
Advertisement
Author Image

Balwant Singh

View all posts

Advertisement