ਜੁਲਾਈ 2025 ਤੱਕ ਡੱਡੂਮਾਜਰਾ ਡੰਪਿੰਗ ਗਰਾਊਂਡ ਦਾ ਹੋਵੇਗਾ ਸਫਾਇਆ
06:37 AM Dec 17, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਦਸੰਬਰ
ਚੰਡੀਗੜ੍ਹ ਦੇ ਡੱਡੂਮਾਜਰਾ ਵਿੱਚ ਸਥਿਤ ਡੰਪਿੰਗ ਗਰਾਊਂਡ ਦਾ ਜੁਲਾਈ 2025 ਤੱਕ ਸਫਾਇਆ ਹੋ ਜਾਵੇਗਾ। ਇਹ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਕਿਰਤੀ ਵਰਦਨ ਸਿੰਘ ਨੇ ਲੋਕ ਸਭਾ ਵਿੱਚ ਮਨੀਸ਼ ਤਿਵਾੜੀ ਵੱਲੋਂ ਡੱਡੂਮਾਜਰਾ ਡੰਪਿੰਗ ਗਰਾਊਂਡ ਦੀ ਸਫ਼ਾਈ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੀਤਾ ਹੈ। ਸ੍ਰੀ ਤਿਵਾੜੀ ਨੇ ਲੋਕ ਸਭਾ ਵਿੱਚ ਪੁੱਛਿਆ ਕਿ ਚੰਡੀਗੜ੍ਹ ਵਿੱਚ ਸਥਿਤ ਡੱਡੂਮਾਜਰਾ ਡੰਪਿੰਗ ਗਰਾਊਂਡ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋਇਆ ਪਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਤੇ ਨਗਰ ਨਿਗਮ ਨੇ ਐੱਨਜੀਟੀ ਨੂੰ ਦਸੰਬਰ 2024 ਤੱਕ ਡੰਪਿੰਗ ਗਰਾਊਂਡ ਦਾ ਸਫਾਇਆ ਹੋਣ ਦਾ ਭਰੋਸਾ ਦਿੱਤਾ ਸੀ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਡੰਪਿੰਗ ਗਰਾਊਂਡ ਦਾ ਜੁਲਾਈ 2025 ਤੱਕ ਸਫ਼ਾਇਆ ਹੋ ਜਾਵੇਗਾ।
Advertisement
Advertisement