ਜੇਲ੍ਹ ’ਚ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ
06:08 AM Mar 27, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 26 ਮਾਰਚ
ਇਥੋਂ ਦੀ ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਇੱਕ ਵਾਰ ਫ਼ਿਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਲੰਘੇ ਕੱਲ੍ਹ ਜੇਲ੍ਹ ਅਧਿਕਾਰੀਆਂ ਵੱਲੋਂ ਅਚਨਚੇਤ ਬੈਰਕਾਂ ਦੀ ਤਲਾਸ਼ੀ ਲਈ ਗਈ ਸੀ ਤੇ ਇਸ ਦੌਰਾਨ ਦਸ ਗ੍ਰਾਮ ਨਸ਼ੀਲਾ ਪਾਊਡਰ, 6 ਮੋਬਾਈਲ ਫ਼ੋਨ, 10 ਬੰਡਲ ਬੀੜੀਆਂ, 241 ਪੁੜੀਆਂ ਜਰਦਾ ਅਤੇ ਇੱਕ ਟੁੱਟਾ ਹੋਇਆ ਹੈੱਡਫ਼ੋਨ ਬਰਾਮਦ ਕੀਤਾ ਗਿਆ ਹੈ। ਦਸ ਗ੍ਰਾਮ ਪਾਊਡਰ ਦੀ ਬਰਾਮਦਗੀ ਵਿਚ ਹਵਾਲਾਤੀ ਲਖਵਿੰਦਰ ਸਿੰਘ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਇਆ ਗਿਆ ਹੈ ਜਦਕਿ ਬਾਕੀ ਬਰਾਮਦਗੀਆਂ ਵਿਚ ਅਣਪਛਾਤੇ ਵਿਅਕਤੀ ਨਾਮਜ਼ਦ ਕੀਤੇ ਗਏ ਹਨ। ਦੱਸ ਦਈਏ ਕਿ ਥਾਣਾ ਸਿਟੀ ਵਿਚ ਇਸ ਤਰ੍ਹਾਂ ਦੇ ਪਹਿਲਾਂ ਵੀ ਅਨੇਕਾਂ ਮਾਮਲੇ ਦਰਜ ਹੋ ਚੁੱਕੇ ਹਨ ਪਰ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
Advertisement
Advertisement