ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲ੍ਹ ਤੋਂ ਰਿਹਾਅ ਹੋ ਕੇ ਆਏ ਕਿਸਾਨ ਆਗੂ ਦਾ ਸਵਾਗਤ

06:34 AM May 10, 2025 IST
featuredImage featuredImage
ਕਿਸਾਨ ਰਜਵੰਤ ਸਿੰਘ ਦਾ ਸਵਾਗਤ ਕਰਦੇ ਹੋਏ ਹੋਰ ਆਗੂ।

ਮਾਛੀਵਾੜਾ( ਗੁਰਦੀਪ ਸਿੰਘ ਟੱਕਰ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਮਾਛੀਵਾੜਾ ਸਾਹਿਬ ਇਕਾਈ ਦੇ ਸ਼ਹਿਰੀ ਪ੍ਰਧਾਨ ਰਜਵੰਤ ਸਿੰਘ ਦਾ ਲੁਧਿਆਣਾ ਦੀ ਕੇਂਦਰੀ ਜੇਲ੍ਹ ’ਚੋਂ ਰਿਹਾਅ ਹੋ ਕੇ ਵਾਪਸ ਪਿੰਡ ਪਰਤਣ ’ਤੇ ਯੂਨੀਅਨ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸਨ ਬਲਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ। ਇਸ ਮੌਕੇ ਮਲਕੀਤ ਸਿੰਘ ਪੂੰਨੀਆਂ ਬਲਾਕ ਜਨਰਲ ਸਕੱਤਰ, ਅਵਤਾਰ ਸਿੰਘ ਬਲਾਕ ਪ੍ਰਧਾਨ, ਹਰਦੀਪ ਸਿੰਘ ਰਾਣਵਾਂ, ਬਲਰਾਜ ਸਿੰਘ, ਅਵਰਾਜ ਸਿੰਘ ਗਿੱਲ, ਨਾਹਰ ਸਿੰਘ, ਸਤਨਾਮ ਸਿੰਘ ਸ਼ੇਰਪੁਰ ਬਸਤੀ, ਗਗਨਦੀਪ ਗਿੱਲ, ਜਸਮੇਰ ਸਿੰਘ ਭਮਾ ਕਲਾਂ, ਜਸਵੰਤ ਸਿੰਘ ਗਰੇਵਾਲ, ਜਤਿੰਦਰਪਾਲ ਸਿੰਘ ਗਰੇਵਾਲ, ਅਰਸ਼ਦੀਪ ਸਿੰਘ ਗਿੱਲ, ਬਲਵਿੰਦਰ ਸਿੰਘ ਪੁੰਨੀਆਂ, ਬਲਵੀਰ ਸਿੰਘ ਹਿਆਤਪੁਰ, ਗੁਰਪ੍ਰੀਤ ਛੰਦੜਾ, ਸ਼ੈਂਟੀ ਚੰਚਲ, ਵਿੱਕੀ ਬਾਂਸਲ, ਗੁਰਦਾਸ ਮਿਸਤਰੀ ਆਦਿ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀਆਂ ਬੰਦ ਕਰੇ।

Advertisement

Advertisement