ਜੈਵਿਕ ਵਿਭਿੰਨਤਾ ਦਿਵਸ ਮਨਾਇਆ
04:57 AM May 24, 2025 IST
ਪੱਤਰ ਪ੍ਰੇਰਕ
ਜੈਂਤੀਪੁਰ, 23 ਮਈ
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮੌਕੇ ਸਕੂਲ ਦੇ ਸੀ.ਵੀ ਰਮਨ ਸਾਇੰਸ ਕਲੱਬ ਵੱਲੋਂ ਬੱਚਿਆਂ ਦਾ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੂਨੀਅਰ ਵਰਗ ਚ ਸਾਇਨਾ ਭਗਤ, ਹਰਮਨਪ੍ਰੀਤ ਕੌਰ, ਨਵਨੀਤ ਕੌਰ ਨੇ ਅਤੇ ਸੀਨੀਅਰ ਵਰਗ ਚ ਸਰਬਸੁੱਖਦੀਪ ਕੌਰ, ਹਰਸਿਮਰਨ ਕੌਰ ਤੇ ਸੁਖਮਨਪ੍ਰੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ। ਪ੍ਰਿੰਸੀਪਲ ਅਮਨਦੀਪ ਸਿੰਘ, ਕਲੱਬ ਇੰਚਾਰਜ ਗੁਰਲਾਭ ਸਿੰਘ, ਸਕੂਲ ਚੇਅਰਮੈਨ ਗੁਰਦਿਆਲ ਸਿੰਘ ਤੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਨੇ ਜੇਤੂ ਦਾ ਸਨਮਾਨ ਕੀਤਾ।
Advertisement
Advertisement