ਜੈਸ਼ੰਕਰ ਵੱਲੋਂ ਸੈਸ਼ਲਜ਼ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ
08:01 AM Nov 24, 2023 IST
Advertisement
ਨਵੀਂ ਦਿੱਲੀ, 23 ਨਵੰਬਰ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਆਪਣੇ ਸੈਸ਼ਲਜ਼ ਦੇ ਹਮਰੁਤਬਾ ਸਿਲਵੈਸਤਰੇ ਰੇਡਗੌਂਡੇ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ਤੇ ਖੇਤਰੀ ਮਸਲਿਆਂ ਬਾਰੇ ਚਰਚਾ ਕੀਤੀ। ਜੈਸ਼ੰਕਰ ਨੇ ਐਕਸ ’ਤੇ ਕਿਹਾ ਕਿ ਉਨ੍ਹਾਂ ਰੇਡਗੌਂਡੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਅੱਜ ਹੋਈ ਵਿਚਾਰ ਚਰਚਾ ਨਾਲ ਦੋਵਾਂ ਮੁਲਕਾਂ ਦਰਮਿਆਨ ਸਬੰਧ ਹੋਰ ਮਜ਼ਬੂਤ ਹੋਣਗੇ। ਵਿਦੇਸ਼ ਮੰਤਰੀ ਨੇ ਕਿਹਾ, ‘ਦੁਵੱਲੇ ਸਬੰਧਾਂ ਬਾਰੇ ਲੰਮੀ-ਚੌੜੀ ਵਿਚਾਰ-ਚਰਚਾ ਕੀਤੀ। ਖੇਤਰੀ ਮਸਲਿਆਂ ਬਾਰੇ ਵੀ ਗੱਲਬਾਤ ਹੋਈ। ਦੋਵਾਂ ਮੁਲਕਾਂ ਦਰਮਿਆਨ ਸਮਝੌਤੇ ਵੀ ਸਹੀਬੱਧ ਕੀਤੇ ਗਏ।’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਸਾਗਰ’ ਨੀਤੀ ਤਹਿਤ ਦੋਵਾਂ ਮੁਲਕਾਂ ਵਿਚਾਲੇ ਸਬੰਧ ਮਜ਼ਬੂਤ ਹੋਏ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਰੇਡਗੌਂਡੇ ਦੀ ਫੇਰੀ ਨਾਲ ਦੋਵਾਂ ਮੁਲਕਾਂ ਵਿਚਾਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਮਿਲੇਗੀ। -ਪੀਟੀਆਈ
Advertisement
Advertisement
Advertisement