ਜੌਰਜੀਆ ਵਿੱਚ ਮਾਰੇ ਗਏ ਪਤੀ-ਪਤਨੀ ਦੀ ਮੌਤ’ ਤੇ ਦੁੱਖ ਦਾ ਪ੍ਰਗਟਾਵਾ
\Bਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 19 ਦਸੰਬਰ
ਪਿਛਲੇ ਦਿਨੀਂ ਜੌਰਜੀਆ ਦੇ ਇੱਕ ਰੈਸਟੋਰੈਂਟ ਵਿੱਚ ਜਨਰੇਟਰ ਦੀ ਗੈਸ ਚੜ੍ਹਨ ਕਾਰਨ ਮਾਰੇ ਗਏ ਲੋਕਾਂ ’ਚ ਸੁਨਾਮ ਊਧਮ ਸਿੰਘ ਵਾਲਾ ਦੇ ਵਾਸੀ ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਵੀ ਸ਼ਾਮਲ ਸਨ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ ਭਾਜਪਾ ਆਗੂ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਨੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਸਮੇਂ ਹਾਜ਼ਰ ਹਨ, ਉੱਥੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਕੇਂਦਰੀ ਵਿਦੇਸ਼ ਮੰਤਰੀ ਅਤੇ ਪੰਜਾਬ ਤੋਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਸਹਿਯੋਗ ਨਾਲ ਜੌਰਜੀਆ ਦੇਸ਼ ਦੀ ਅੰਬੈਸੀ ਨਾਲ ਗੱਲਬਾਤ ਕਰਕੇ ਜਲਦੀ ਹੀ ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਦੀਆਂ ਦੇਹਾਂ ਨੂੰ ਪਰਿਵਾਰ ਤੱਕ ਪਹੁੰਚਾਉਣ ਦਾ ਯਤਨ ਕਰਨਗੇ ਤਾਂ ਜੋ ਪਰਿਵਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਸਕੇ। ਇਸ ਮੌਕੇ ਪਰਿਵਾਰ ਨਾਲ ਹੋਰ ਵੀ ਭਾਜਪਾ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
\B