ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੌਰਜੀਆ ਹਾਦਸਾ: ਕੈਬਨਿਟ ਮੰਤਰੀ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ

06:40 AM Dec 22, 2024 IST
ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਿਨਟ ਮੰਤਰੀ ਅਮਨ ਅਰੋੜਾ। -ਫੋਟੋ: ਬਨਭੌਰੀ

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 21 ਦਸੰਬਰ
ਜੌਰਜੀਆ ਵਿੱਚ ਪਿਛਲੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਸੁਨਾਮ ਦੇ ਇੱਕ ਜੋੜੇ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਵਿੰਦਰ ਸਿੰਘ ਅਤੇ ਹਰਵਿੰਦਰ ਕੌਰ ਰੋਜ਼ੀ ਰੋਟੀ ਕਮਾਉਣ ਲਈ ਜੌਰਜੀਆ ਵਿੱਚ ਗਏ ਸਨ ਅਤੇ ਇਸ ਦੁਖਾਂਤਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਹੌਸਲਾ ਦਿੰਦਿਆ ਕਿਹਾ ਕਿ ਪੰਜਾਬੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਨੂੰ ਤਰਜੀਹ ਦੇ ਆਧਾਰ ’ਤੇ ਵਾਪਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਵਿਦੇਸ਼ ਮੰਤਰਾਲੇ ਨਾਲ ਰਾਬਤਾ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਦੀ ਹਰ ਲੋੜੀਂਦੀ ਮਦਦ ਨੂੰ ਯਕੀਨੀ ਬਣਾਇਆ ਜਾਵੇ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੁਨਾਮ ਵਿੱਚ ਮ੍ਰਿਤਕ ਦੇਹਾਂ ਲਿਆਉਣ ਲਈ ਐਂਬੂਲੈਂਸ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਮ੍ਰਿਤਕਾਂ ਦੀਆਂ ਦੇਹਾਂ ਅਗਲੇ ਦੋ ਤਿੰਨ ਦਿਨਾਂ ਵਿੱਚ ਪੰਜਾਬ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਪਹੁੰਚ ਜਾਣਗੀਆਂ।

Advertisement

Advertisement