ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੌੜਾਮਾਜਰਾ ਵੱਲੋਂ 35 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ

06:20 AM Apr 12, 2025 IST
featuredImage featuredImage
ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕਰਦੇ ਹੋਏ ਚੇਤਨ ਸਿੰਘ ਜੌੜਾਮਾਜਰਾ।

ਪੱਤਰ ਪ੍ਰੇਰਕ
ਸਮਾਣਾ, 11 ਅਪਰੈਲ
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੇ ਚਾਰ ਸਕੂਲਾਂ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਕੀਤੇ ਗਏ ਨਵੇਂ ਕਮਰੇ, ਚਾਰਦੀਵਾਰੀ, ਸਾਇੰਸ ਲੈਬ ਤੇ ਲਾਇਬ੍ਰੇਰੀਆਂ ਦੇ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਪਿੰਡ ਆਲਮਪੁਰ, ਤਲਵੰਡੀ, ਭਗਵਾਨਪੁਰ ਤੇ ਫ਼ਤਹਿਗੜ੍ਹ ਛੰਨਾ ਵਿਖੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਦੇਸ਼ ਦੇ ਬਿਹਤਰੀਨ ਸਕੂਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਂ ਕਲਪ ਕਰਨ ਦਾ ਬੀੜਾ ਉਠਾਇਆ, ਜਿਸ ਲਈ ਦਿੱਲੀ ’ਚ ਸਿੱਖਿਆ ਦੀ ਕ੍ਰਾਂਤੀ ਲਿਆਉਣ ਵਾਲੇ ਮੁਨੀਸ਼ ਸਿਸੋਦੀਆ ਦੀ ਵੀ ਸਲਾਹ ਲਈ ਅਤੇ ਨਤੀਜਾ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਭਰਤੀ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਤ ਸਕੂਲਾਂ 'ਚ ਸੁਰੱਖਿਆ ਤੇ ਪ੍ਰਬੰਧਕ ਲਾਏ, ਜਿਸ ਕਰਕੇ ਸਕੂਲਾਂ 'ਚ ਸਿੱਖਿਆ ਤੇ ਸੁਰੱਖਿਆ ਦਾ ਮਾਹੌਲ ਬਣਿਆ।
ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਮੱਖਣ ਸਿੰਘ, ਬਬਲੀ ਰਾਣੀ, ਹਰਵਿੰਦਰ ਸਿੰਘ, ਗੁਰਸ਼ਰਨ ਕੌਰ ਤੇ ਅਮਰਜੀਤ ਸਿੰਘ ਸਮੇਤ ਫਤਹਿਗੜ੍ਹ ਛੰਨਾ ਦੇ ਸਰਪੰਚ ਗੁਰਨਾਇਬ ਸਿੰਘ, ਕੁਲਦੀਪ ਸਿੰਘ, ਤਲਵੰਡੀ ਮਲਿਕ ਦੇ ਸਰਪੰਚ ਬਲਵਿੰਦਰ ਸਿੰਘ, ਖੱਤਰੀਵਾਲ ਦੇ ਸਰਪੰਚ ਗੁਰਵੀਰ ਸਿੰਘ, ਹਰਦੀਪ ਚੀਮਾ, ਹੈਪੀ ਧੀਮਾਨ, ਪਰਮਿੰਦਰ ਸਿੰਘ, ਆਲਮਪੁਰ ਦੇ ਸਰਪੰਚ ਸੁਰਿੰਦਰ ਸ਼ਰਮਾ ਤੇ ਹਰਮੇਸ਼ ਖੱਤਰੀਵਾਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement