ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਗ ਕਾਰਨ ਬਣੇ ਹਾਲਾਤਾਂ ਖ਼ਿਲਾਫ਼ ਪ੍ਰਦਰਸ਼ਨ

05:15 AM May 11, 2025 IST
featuredImage featuredImage

ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਮਈ
ਲੁਧਿਆਣੇ ਦੀਆਂ ਵੱਖ ਵੱਖ ਜਨਤਕ-ਜਮਹੂਰੀ, ਨੌਜਵਾਨ ਤੇ ਤਰਕਸ਼ੀਲ ਜਥੇਬੰਦੀਆਂ ਵੱਲੋਂ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਦੇਸ਼ ਨੂੰ ਜੰਗ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਅਮਨ ਪਸੰਦ ਲੋਕ ਨਹੀਂ ਚਾਹੁੰਦੇ ਕਿ ਸਰਕਾਰਾਂ ਦੀ ਨਾਕਾਮੀ ਦਾ ਇਵਜ਼ਾਨਾ ਦੇਸ਼ ਦੀ ਬਰਬਾਦੀ ਦਾ ਕਾਰਨ ਬਣੇ। ਇਸ ਨਿਹੱਕੀ ਜੰਗ ਵਿੱਚ ਕੇਵਲ ਨਿਹੱਕੇ, ਮਜ਼ਦੂਰ, ਕਿਸਾਨ ਅਤੇ ਗਰੀਬ ਹੀ ਮਰਨਗੇ ਅਤੇ ਹੁਕਮਰਾਨਾ ਦੇ ਮਨਸੂਬੇ ਸਫਲ ਹੋਣਗੇ। ਰੋਸ ਪ੍ਰਦਰਸ਼ਨ ਮੌਕੇ ਕਾਮਰੇਡ ਸੁਰਿੰਦਰ ਸਿੰਘ, ਬਾਪੂ ਬਲਕੌਰ ਸਿੰਘ, ਜਸਵੰਤ ਜ਼ੀਰਖ, ਕਸਤੂਰੀ ਲਾਲ, ਹਰਬੰਸ ਗਰੇਵਾਲ, ਬਲਵਿੰਦਰ ਔਲਖ ਵੱਲੋਂ ਲੋਕਾਂ ਨੂੰ ਧਰਮਾਂ, ਜਾਤਾਂ ਤੋਂ ਉੱਪਰ ਉੱਠਕੇ ਭਾਈਚਾਰਕ ਸਾਂਝ ਬਰਕਰਾਰ ਰੱਖਦਿਆਂ ਜੰਗ ਖਿਲਾਫ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਸਮੇਂ ਮਹਾਂ ਸਭਾ ਲੁਧਿਆਣਾ, ਜਮਹੂਰੀ ਅਧਿਕਾਰ ਸਭਾ ਪੰਜਾਬ, ਗਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ, ਤਰਕਸ਼ੀਲ ਸਿਸਾਇਟੀ ਪੰਜਾਬ, ਇਨਕਲਾਬੀ ਮਜ਼ਦੂਰ ਕੇਂਦਰ ਦੇ ਕਾਰਕੁੰਨਾ ਵਿੱਚ ਉਪਰੋਕਤ ਸਮੇਤ, ਮਾ ਸੁਰਜੀਤ ਸਿੰਘ, ਪ੍ਰਿੰਸੀਪਲ ਅਜਮੇਰ ਦਾਖਾ , ਮਾ ਜਰਨੈਲ ਸਿੰਘ, ਰਾਕੇਸ਼ ਆਜ਼ਾਦ, ਐਡਵੋਕੇਟ ਹਰਪ੍ਰੀਤ ਜ਼ੀਰਖ, ਅਰੁਣ ਕੁਮਾਰ, ਜਗਜੀਤ ਸਿੰਘ, ਰਜੀਵ ਕੁਮਾਰ, ਪ੍ਰਤਾਪ ਸਿੰਘ, ਸੁਬੇਗ ਸਿੰਘ, ਸਤਨਾਮ ਸਿੰਘ, ਕਰਮਜੀਤ ਕੌਰ, ਰਾਬਿਤਾ ਅਤੇ ਹੋਰ ਸ਼ਾਮਲ ਸਨ। ਇੰਨਾਂ ਨੇ ਆਪਣੇ ਹੱਥਾਂ ਵਿੱਚ ਜੰਗ ਵਿਰੋਧੀ ਤਖਤੀਆਂ ਫੜੀਆਂ ਹੋਈਆਂ ਸਨ। 

Advertisement

Advertisement