ਜੰਗ ਨਾਲ ਪੰਜਾਬ ਦਾ ਹੋਵੇਗਾ ਨੁਕਸਾਨ: ਮਜੀਠੀਆ
04:26 AM May 10, 2025 IST
ਪੱਤਰ ਪ੍ਰੇਰਕ
ਚੇਤਨਪੁਰਾ, 9 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਜੰਗਾਂ ਦੀਆਂ ਮਾਰਾਂ ਝੱਲੀਆਂ ਹਨ ਅਤੇ ਜੇਕਰ ਦੋਵਾਂ ਦੇਸ਼ਾਂ ਵਿਚਕਾਰ ਜੰਗ ਹੁੰਦੀ ਹੈ ਤਾਂ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਹੋਵੇਗਾ ਜਿਸ ਦੀ ਭਰਪਾਈ ਲਈ ਕਈ ਸਾਲ ਲੱਗ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹਾ ਸਮਾਂ ਨਾ ਆਵੇ ਕਿ ਜਿਸ ਨਾਲ ਲੋਕਾਂ ਨੂੰ ਆਪਣੇ ਘਰ ਛੱਡ ਕੇ ਕਿਤੇ ਹੋਰ ਜਾਣਾ ਪਵੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਭਾਰਤ ਦੀ ਫ਼ੌਜ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬੀਆਂ ਦੇ ਨਾਲ ਖੜ੍ਹਾ ਹੈ।
Advertisement
Advertisement