ਜੱਸਾ ਸਿੰਘ ਰਾਮਗੜ੍ਹੀਆਂ ਦਾ ਜਨਮ ਦਿਹਾੜਾ ਮਨਾਇਆ
06:37 AM May 12, 2025 IST
ਫਗਵਾੜਾ: ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦਾ ਜਨਮ ਦਿਹਾੜਾ ਗੁਰਦੁਆਰਾ ਰਾਮਗੜ੍ਹੀਆਂ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਾਠਾ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਵਲਟੋਹਾ ਵਾਲੇ ਨਾਮਧਾਰੀਆਂ ਦੇ ਜਥੇ ਨੇ ਕਵੀਸ਼ਰੀ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਉਨ੍ਹਾਂ ਦੀ ਜੀਵਨੀ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਕੁੰਦੀ, ਮੁਖਿੰਦਰ ਸਿੰਘ, ਗਿਆਨ ਸਿੰਘ, ਅਜੀਤ ਸਿੰਘ ਫ਼ਲੌਰਾ, ਅੰਮ੍ਰਿਤਪਾਲ ਸਿੰਘ ਢੀਂਗਰਾ, ਸੰਤ ਅਮਰੀਕ ਸਿੰਘ, ਹਰਜੀਤ ਸਿੰਘ ਭੰਮਰਾ, ਰਵਿੰਦਰ ਸਿੰਘ, ਪ੍ਰਿਤਪਾਲ ਢੀਂਗਰਾ ਵੀ ਸ਼ਾਮਲ ਸਨ। -ਪੱਤਰ ਪ੍ਰੇਰਕ
Advertisement
Advertisement
Advertisement