ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝਬੇਲਵਾਲੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ’ਚ ਸ਼ਾਮਲ

05:09 AM May 10, 2025 IST
featuredImage featuredImage
ਪਿੰਡ ਝਬੇਲਵਾਲੀ ਦੀ ਪੰਚਾਇਤ ਦਾ ਸਵਾਗਤ ਕਰਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਮਈ
ਪਿੰਡ ਝਬੇਲਵਾਲੀ ਦੀ ਸਮੂਹ ਗ੍ਰਾਮ ਪੰਚਾਇਤ ਨੇ ਮਾਰਕੀਟ ਕਮੇਟੀ ਚੇਅਰਮੈਨ ਸੁਰਜੀਤ ਸਿੰਘ ਸੰਧੂ ਦੀ ਪ੍ਰੇਰਣਾ ਸਦਕਾ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਬਰਾੜ ਨੇ ਸਮੂਹ ਗ੍ਰਾਮ ਪੰਚਾਇਤ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਕਾਕਾ ਬਰਾੜ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਵੀ ਅੱਗੇ ਆਉਣ ਅਤੇ ਪਾਰਟੀ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਹੋਰ ਤਰੱਕੀ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਲਛਮਣ ਸਿੰਘ ਖਾਲਸਾ, ਰਾਜਭਿੰਦਰ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਜਸਭਿੰਦਰ ਸਿੰਘ, ਦਰਸ਼ਨ ਸਿੰਘ, ਸਰਬਜੀਤ ਸਿੰਘ, ਸੰਤੋਸ਼ ਰਾਣੀ, ਸੁਖਜੀਤ ਕੌਰ ਅਤੇ ਜ਼ਸਪ੍ਰੀਤ ਕੌਰ ਨੇ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਆਪਣੇ ਪਿੰਡ ਦੇ ਵਿਕਾਸ ਲਈ ਹਮੇਸ਼ਾ ਇੱਕਜੁਟ ਰਹਿਣਗੇ। ਇਸ ਮੌਕੇ ਚੜੇਵਾਨ ਸਰਪੰਚ ਨਿਰਭੈ ਸਿੰਘ ਬੁੱਟਰ, ਵੱਟੂ ਸਰਪੰਚ ਜ਼ਸਕਰਨ ਸਿੰਘ, ਭਿੰਦਰ ਸਿੰਘ ਬਾਜਾ ਮਰਾੜ, ਰਾਮ ਨਰਾਇਣ ਜ਼ੋਸ਼ੀ, ਗੁਰਜਿੰਦਰ ਸਿੰਘ, ਕੁਲਦੀਪ ਸਿੰਘ, ਸੁਖਰਾਜ ਸਿੰਘ, ਰਣਧੀਰ ਸਿੰਘ, ਗੁਰਪਾਲ ਸਿੰਘ, ਭੁਪਿੰਦਰ ਸਿੰਘ ਫੌਜੀ, ਨਿਰਮਲ ਸਿੰਘ, ਕੁਲਦੀਪ ਸਿੰਘ ਕੀਪਾ, ਗੁਰਭਿੰਦਰ ਸਿੰਘ ਮਾਂਗਟ ਆਦਿ ਹਾਜ਼ਰ ਸਨ।

Advertisement

Advertisement
Advertisement