ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੁਨੇਰ ਸਕੂਲ ਦਾ ਨਤੀਜਾ ਸ਼ਾਨਦਾਰ

05:33 AM Apr 06, 2025 IST

ਸੰਦੌੜ: ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਦਾ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਜ਼ਿਕਰਯੋਗ ਹੈ ਕਿ ਸੁਮਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਪਿੰਡ ਧਲੇਰ ਕਲਾਂ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਤਨਵੀਰ ਕੌਰ ਪੁੱਤਰੀ ਹਰਗੋਪਾਲ ਸਿੰਘ ਪਿੰਡ ਬਿਸ਼ਨਗੜ੍ਹ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਪਵਨੀਤ ਕੌਰ ਪੁੱਤਰੀ ਜਗਦੇਵ ਸਿੰਘ ਪਿੰਡ ਮਾਣਕੀ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ, ਜਸਪ੍ਰੀਤ ਕੌਰ ਨੇ 88 ਫ਼ੀਸਦੀ, ਸੁਮਨਪ੍ਰੀਤ ਕੌਰ ਬੋਪਾਰਾਏ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸ੍ਰੀਮਤੀ ਊਸ਼ਾ ਰਾਣੀ ਨੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਅਧਿਆਪਕਾ ਮਨਜੀਤ ਕੌਰ, ਹਰਪ੍ਰੀਤ ਕੌਰ, ਕਿਰਨਜੀਤ ਕੌਰ, ਰਮਨਦੀਪ ਕੌਰ, ਰਜੀਆ, ਗਗਨਦੀਪ ਕੌਰ, ਸ਼ਮਿੰਦਰ ਕੌਰ, ਜਤਿੰਦਰ ਕੌਰ, ਸੰਦੀਪ ਕੌਰ, ਅਵਤਾਰ ਸਿੰਘ , ਰਣਜੀਤ ਸਿੰਘ ਅਤੇ ਲਵਪ੍ਰੀਤ ਸੋਫ਼ਤ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement